ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ED ਨੇ ਚੀਨੀ ਸਮਾਰਟਫੋਨ ਨਿਰਮਾਤਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਚ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ (ਮਧੂਸਾਰ ਬਿਊਰੋ) ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਚੀਨੀ ਸਮਾਰਟਫੋਨ ਨਿਰਮਾਤਾ ਵੀਵੋ ਖ਼ਿਲਾਫ਼ ਮਨੀ ਲਾਂਡਰਿੰਗ ਦੀ ਆਪਣੀ ਜਾਂਚ ਦੇ ਅਧੀਨ ਲਾਵਾ ਇੰਟਰਨੈਸ਼ਨਲ ਮੋਬਾਇਲ ਕੰਪਨੀ ਦੇ ਪ੍ਰਬੰਧ ਡਾਇਰੈਕਟਰ (ਐੱਮ.ਡੀ.), ਚੀਨ ਦੇ ਇਕ ਨਾਗਰਿਕ, ਇਕ ਚਾਰਟਰਡ ਅਕਾਊਂਟੈਂਟ (ਸੀ.ਏ.) ਅਤੇ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਨ੍ਹਾਂ ਚਾਰਾਂ ਵਿਅਕਤੀਆਂ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਪ੍ਰਬੰਧਾਂ ਦੇ ਅਧੀਨ ਹਿਰਾਸਤ ‘ਚ ਲਿਆ ਗਿਆ ਹੈ। ਉਨ੍ਹਾਂ ਨੂੰ ਇੱਥੇ ਇਕ ਅਦਾਲਤ ‘ਚ ਪੇਸ਼ ਕੀਤੇ ਜਾਣ ਦੀ ਉਮੀਦ ਹੈ, ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਉਨ੍ਹਾਂ ਨੂੰ ਆਪਣੀ ਹਿਰਾਸਤ ‘ਚ ਦੇਣ ਦੀ ਅਪੀਲ ਕਰੇਗਾ। ਏਜੰਸੀ ਨੇ ਕੰਪਨੀ ਅਤੇ ਇਸ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਪਿਛਲੇ ਸਾਲ ਜੁਲਾਈ ‘ਚ ਛਾਪਾ ਮਾਰਿਆ ਸੀ ਅਤੇ ਚੀਨੀ ਨਾਗਰਿਕਾਂ ਅਤੇ ਕਈ ਭਾਰਤੀ ਕੰਪਨੀਆਂ ਦੀ ਸ਼ਮੂਲੀਅਤ ਲਈ ਇਕ ਵੱਡੇ ਮਨੀ ਲਾਂਡਰਿੰਗ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਸੀ। ਈ.ਡੀ. ਨੇ ਉਦੋਂ ਦੋਸ਼ ਲਗਾਇਆ ਸੀ ਕਿ ਵੀਵੋ ਨੇ ਭਾਰਤ ‘ਚ ਟੈਕਸ ਦੀ ਅਦਾਇਗੀ ਤੋਂ ਬਚਣ ਲਈ 62,476 ਕਰੋੜ ਰੁਪਏ ਗੈਰ-ਕਾਨੂੰਨੀ ਰੂਪ ਨਾਲ ਚੀਨ ਭੇਜ ਦਿੱਤੇ।

Leave a Reply

Your email address will not be published. Required fields are marked *