ਪਟਿਆਲਾ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 244490 ਮੀਟ੍ਰਿਕ ਟਨ

237989 ਮੀਟ੍ਰਿਕ ਟਨ ਝੋਨੇ ਜ਼ਿਲ੍ਹੇ ‘ਚ ਹੋਈ ਖਰੀਦ

ਮਸ਼ੀਨਰੀ ਦੀ ਜਾਣਕਾਰੀ ਲਈ ਕਿਸਾਨ ਵਟਸ ਐਪ ਚੈਟ ਬੋਟ ਨੰ: 73800-16070 ਦੀ ਵਰਤੋਂ ਕਰਨ

ਪਟਿਆਲਾ, 15 ਅਕਤੂਬਰ:(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚੋਂ 103 ਮੰਡੀਆਂ ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 44 ਹਜ਼ਾਰ 490 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਜਦਕਿ 2 ਲੱਖ 37 ਹਜ਼ਾਰ 989 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ। ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 456.09 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 105780 ਮੀਟਰਿਕ ਟਨ, ਮਾਰਕਫੈਡ ਵੱਲੋਂ 52605 ਮੀਟਰਿਕ ਟਨ, ਪਨਸਪ ਵੱਲੋਂ 47902 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 31702 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਅਤੇ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਲਈ ਕਿਸਾਨ ਵਟਸ ਐਪ ਚੈਟ ਬੋਟ ਨੰਬਰ 73800-16070 ਰਾਹੀਂ ਵਟਸ ਐਪ ‘ਤੇ ਉਨ੍ਹਾਂ ਦੇ ਨੇੜੇ ਪਿੰਡਾਂ ਵਿੱਚ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ।

Leave a Reply

Your email address will not be published. Required fields are marked *