ਚੰਡੀਗੜ੍ਹਪੰਜਾਬ

ਪੰਜਾਬ ਅੰਦਰ ਨਸ਼ਿਆਂ ਦਾ ਤੰਦੂਆਂ ਜਾਲ ਦਿਨੋ ਦਿਨ ਪੈਰ ਪਸਾਰ ਰਿਹਾ ਹੈ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਸਰਕਾਰੀ ਤੰਤਰ ਅੱਖਾਂ ਬੰਦ ਨਾ ਕਰੇ

ਅੰਮ੍ਰਿਤਸਰ:- 17 ਅਕਤੁਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਦਿਨੋ ਦਿਨ ਫੈਲ ਰਹੇ ਤੰਦੂਆ ਜਾਲ ਤੇ ਚਿੰਤਾ ਪ੍ਰਗਟ ਕਰਦਿਆ ਕਿਹਾ ਕਿ ਪੰਜਾਬ ਚ ਨਸ਼ੇ ਦਾ ਪਸਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀਚ ਦਿਨ ਪਰ ਦਿਨ ਭਾਰੀ ਵਾਧਾ ਹੋ ਰਿਹਾ ਹੈ। ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਨਾਲ, ਕਰੋੜਾਂ ਰੁਪਏ ਦੀ ਡਰੱਗਮਨੀ ਦੀ ਬਰਾਮਦਗੀ ਹਾਲਾਤ ਨੂੰ ਹੋਰ ਜ਼ਿਆਦਾ ਗੰਭੀਰ ਅਤੇ ਭਿਆਨਕ ਬਣਾ ਰਹੀ ਹੈ। ਹਾਲ ਹੀ ਦੀਆਂ ਘਟਨਾਵਾਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਇਸ ਕਾਰੋਬਾਰ ਦਾ ਧੁਰਾ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਇਸ ਕਾਰੋਬਾਰ ਦੇ ਤਾਰ ਦਿੱਲੀ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਅੱਤੇ ਪੰਜਾਬ ਵਿਚਲੇੇ ਤਸਕਰਾਂ ਦੇ ਸਬੰਧ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਦਿ ਪੰਜਾਬ ਦੇ ਰਾਜਪਾਲ ਨੇ ਜਨਤਕ ਤੌਰ ਤੇ ਇਹ ਮੰਨਿਆ ਹੈ ਕਿ ਪੰਜਾਬਚ ਸਰਹੱਦ ਪਾਰੋ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਚ ਨਸ਼ੇ ਦੇ ਰੁਝਾਨਚ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਬੀਤੇ ਦੋ ਸਾਲਾਂ ਚ ਨਸ਼ਿਆਂ ਦਾ ਰੁਝਾਨ ਬੇਤਹਾਸ਼ਾ ਵਧਿਆ ਹੈ। ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਬੜੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਸਿਆਸਤਦਾਨਾਂ ਦੀ ਪੁਸ਼ਤਪਨਾਹੀ ਦਿਖਾਈ ਦੇ ਰਹੀ ਹੈ।

ਇਸ ਦੀ ਪੁਸ਼ਟੀ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ ਨਸੀਹਤ ਤੋਂ ਵੀ ਸਪੱਸ਼ਟ ਹੋ ਜਾਂਦੀ ਹੈ। ਉਨ੍ਹਾਂ ਕਿਹਾ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਵੀ ਕਈ ਵਾਰ ਇਸ ਸੰਬੰਧਚ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ, ਮੌਜੂਦਾ ਸਰਕਾਰ ਪਾਰਟੀ ਦੇ ਨੇਤਾਵਾਂ ਨੇ ਚੋਣਾਂ ਤੋਂ ਪਹਿਲਾਂ ਕੀਤੇ ਐਲਾਨਾ ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਚਾਰ ਮਹੀਨਿਆਂ ਅੰਦਰ ਪੰਜਾਬਚੋਂ ਨਸ਼ੇ ਨੂੰ ਖ਼ਤਮ ਕਰ ਦਿੱਤਾ ਜਾਵੇਗਾ, ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚ ਨਸ਼ਿਆਂ ਦਾ ਪਰਸਾਰ ਇਕ ਵਾਰ ਫਿਰ ਬੇਕਾਬੂ ਹੁੰਦਾ ਜਾ ਰਿਹਾ ਹੈ ਪੁਲਿਸ ਅਤੇ ਨਾਗਰਿਕ ਪ੍ਰਸ਼ਾਸਨ ਵੀ ਲਾਚਾਰ ਦਿਖਾਈ ਦੇ ਰਿਹਾ ਹੈ। ਸੂਬੇ ਦੇ ਨੌਜਵਾਨਾਂ ਦੀ ਜ਼ਿੰਦਗੀ ਅਤੇ ਉਨ੍ਹਾਂ ਦਾ ਭਵਿੱਖ ਦੋਵੇਂ ਦਾਅਤੇ ਲੱਗੇ ਹੋਏ ਹਨ। ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਪੰਜਾਬੀ ਨੌਜਵਾਨ ਵਧੇਰੇ ਨਸ਼ੇ ਕਾਰਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਸੂਬੇ ਦੀ ਸਰਕਾਰ ਨੂੰ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਤੋਂ ਵੀ ਸਹਿਯੋਗ ਅਤੇ ਮਦਦ ਲੈ ਕੇ ਨਸ਼ਾ ਸਮਗਲਿੰਗ ਨੂੰ ਤੁਰੰਤ ਬੰਦ ਕਰਨ ਲਈ ਵੱਡੇ ਉਪਰਾਲੇ ਕਰਨੇ ਚਾਹੀਦੇ ਹਨ। ਨਹੀਂ ਤਾਂ ਸੂਬੇ ਦੀ ਨੌਜਵਾਨ ਪੀੜ੍ਹੀ ਦਾ ਵੱਡਾ ਨੁਕਸਾਨ ਹੋ ਸਕਦਾ ਹੈ।

Leave a Reply

Your email address will not be published. Required fields are marked *