ਚੰਡੀਗੜ੍ਹਪੰਜਾਬ

ਆਪ’ ਪੰਜਾਬ ‘ਚ ਸੰਵਿਧਾਨਕ ਨਿਯਮਾਂ ਦੀ ਘੋਰ ਉਲੰਘਣਾ ਕਰ ਰਹੀ ਹੈ: ਚੁੱਘ

‘ਆਪ’, ਕਾਂਗਰਸ ਲੋਕਤੰਤਰ ਦਾ ਮਜ਼ਾਕ ਉਡਾ ਰਹੀ ਹੈ

ਚੰਡੀਗੜ੍ਹ, 21 ਅਕਤੂਬਰ (ਮਧੂਸਾਰ ਬਿਊਰੋ) ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸੰਵਿਧਾਨਕ ਸੰਸਥਾਵਾਂ ਨਾਲ ਟਕਰਾਅ ਕਰਨ ਅਤੇ ਲੋਕਤੰਤਰ ਦਾ ਮਜ਼ਾਕ ਉਡਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਦੋ ਦਿਨ ਦਾ ਇਜਲਾਸ ਬੁਲਾ ਕੇ ਪਹਿਲੇ ਦਿਨ ਹੀ ਇਸ ਨੂੰ ਕੁਝ ਘੰਟਿਆਂ ਵਿੱਚ ਹੀ ਖਤਮ ਕਰਕੇ ਪੂਰੇ ਸੂਬੇ ਲਈ ਸ਼ਰਮਨਾਕ ਸਥਿਤੀ ਪੈਦਾ ਕਰ ਦਿੱਤੀ ਹੈ।

ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਸੰਵਿਧਾਨਕ ਨਿਯਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ ਅਤੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਚੁੱਘ ਨੇ ਸਵਾਲ ਕੀਤਾ ਕਿ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੇ ਅੱਧ ਵਿਚਾਲੇ ਹੀ ਮੁੱਖ ਮੰਤਰੀ ‘ਤੇ ਸੁਪਰੀਮ ਕੋਰਟ ਜਾਣ ਦੀ ਅਖੌਤੀ ਬੁੱਧੀ ਕਿਵੇਂ ਆ ਗਈ। ਚੁੱਘ ਨੇ ਇਹ ਵੀ ਸੁਝਾਅ ਦਿੱਤਾ ਕਿ ਕਾਂਗਰਸ ਅਤੇ ‘ਆਪ’ ਨੂੰ ਪੰਜਾਬ ਵਿਚ ਸੱਤਾਧਾਰੀ ਗਠਜੋੜ ਵਜੋਂ ਇਕੱਠਾ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਦੋਵਾਂ ਪਾਰਟੀਆਂ ਨੇ ਕੱਲ੍ਹ ਸਦਨ ਵਿੱਚ ਜਮਹੂਰੀਅਤ ਦਾ ਮਜ਼ਾਕ ਉਡਾਇਆ, ਜੋ ਕਿ ਇੱਕ ਗੰਭੀਰ ਮਾਮਲਾ ਹੈ।

Leave a Reply

Your email address will not be published. Required fields are marked *