ਚੰਡੀਗੜ੍ਹਪੰਜਾਬ

ਚੁੱਘ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ ਸਿੱਖਿਆ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ

ਚੰਡੀਗੜ੍ਹ, 23 ਅਕਤੂਬਰ: (ਮਧੂਸਾਰ ਬਿਊਰੋ) ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਰੋਪੜ ਜ਼ਿਲ੍ਹੇ ਵਿੱਚ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਖ਼ੁਦਕੁਸ਼ੀ ਨੋਟ ਵਿੱਚ ਕਥਿਤ ਤੌਰ ’ਤੇ ਨਾਂ ਆਉਣ ਮਗਰੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੰਤਰੀ ਮੰਡਲ ਵਿੱਚੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਸਹਾਇਕ ਪ੍ਰੋਫੈਸਰਾਂ ਨੇ ਧਰਨਾ ਦਿੱਤਾ।

ਚੁੱਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਿੱਖਿਆ ਪ੍ਰਣਾਲੀ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸੁਸਾਈਡ ਨੋਟ ਦੇ ਆਧਾਰ ’ਤੇ ਸੂਬੇ ਦੇ ਸਿੱਖਿਆ ਮੰਤਰੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ ਅਤੇ ਪੁਲੀਸ ਜਾਂਚ ਤੱਕ ਉਸ ਨੂੰ ਕੈਬਨਿਟ ਵਿੱਚੋਂ ਮੁਅੱਤਲ ਕੀਤਾ ਜਾਵੇ। ਚੁੱਘ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਢਹਿ-ਢੇਰੀ ਹੋ ਚੁੱਕੀ ਹੈ ਅਤੇ ‘ਆਪ’ ਸਰਕਾਰ ਝੂਠੇ ਅਤੇ ਫਰਜ਼ੀ ਆਧਾਰਾਂ ‘ਤੇ ਸਿਆਸੀ ਪ੍ਰਚਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *