ਅੰਮ੍ਰਿਤਸਰਚੰਡੀਗੜ੍ਹਪੰਜਾਬ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮਨਾਈ

ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਧਾਰਮਿਕ ਸਖਸ਼ੀਅਤਾਂ ਨੇ ਸਮੂਲੀਅਤ ਕੀਤੀ

ਅੰਮ੍ਰਿਤਸਰ, 23 ਅਕਤੂਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਆਪਣੇ ਚੋਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 240 ਵੀਂ ਬਰਸੀ ਦੇ ਗੁਰਮਤਿ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਅਤੇ ਗੁ: ਮੱਲ ਅਖਾੜਾ ਪਾ:ਛੇਵੀਂ ਵਿਖੇ ਪੂਰਨ ਸ਼ਰਧਾ ਸਤਿਕਾਰ ਨਾਲ ਮਨਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ, ਬਾਬਾ ਸਰੂਪ ਸਿੰਘ ਸੰਪਰਦਾਇ ਬਾਬਾ ਬਿਧੀ ਚੰਦ ਤਰਨਾ ਦਲ ਸੁਰ ਸਿੰਘ, ਨਿਹੰਗ ਬਾਬਾ ਸੁਖਵਿੰਦਰ ਸਿੰਘ ਟਿੱਬੇ ਵਾਲੇ, ਬਾਬਾ ਬੋਤਾ ਸਿੰਘ ਸੁਖਮਨੀ ਸੇਵਾ ਸੁੁਸਾਇਟੀ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਭਾਈ ਸੁਖਜੀਤ ਸਿੰਘ ਕੱਨਈਆ ਨੇ ਸਿੱਖ ਇਤਿਹਾਸ ਬਾਰੇ ਕਥਾ ਰਾਹੀ ਹਾਜ਼ਰੀ ਲਵਾਈ। ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਜਥੇਦਾਰ ਰਘੁਬੀਰ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਕੌਮ ਨੂੰ ਅਦੁਤੀ ਤੇ ਫ਼ਖ਼ਰਯੋਗ ਦੇਣ ਹੈ। ਜੋ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ਼ ਹੈ। ਉਨ੍ਹਾਂ ਕਿਹਾ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਕੀਤੀ ਕਮਾਈ ਸਿੱਖ ਜਗਤ ਲਈ ਵੱਡਾ ਮਾਨ ਹੈ। ਅੱਜ ਦੇ ਨੇਤਾਵਾਂ ਨੂੰ ਸੂਰਬੀਰ ਜਰਨੈਲ ਮੁਖੀਆਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਉਨ੍ਹਾਂ ਕਿਹਾ ਬਾਬਾ ਬਲਬੀਰ ਸਿੰਘ ਜੋ ਬੁੱਢਾ ਦਲ ਦੇ 14 ਵੇਂ ਮੁਖੀ ਹਨ ਆਪਣੇ ਦਲਪੰਥ ਦੇ ਮੁਖੀ ਸਾਹਿਬਾਨਾਂ ਦੀਆਂ ਸਲਾਨਾ ਯਾਦ ਸਮਾਗਮ ਮਨਾ ਕੇ ਸਤਿਕਾਰ ਭੇਟ ਕਰਦੇ ਹਨ ਪ੍ਰਸ਼ੰਸਾ ਜਨਕ ਬਾਤ ਹੈ। ਪੰਥਕ ਕਾਰਜ ਹੀ ਕੌਮ ਅੰਦਰ ਪੰਥਕ ਰੂਹ ਫੂਕਦੇ ਹਨ, ਇਸ ਤਰ੍ਹਾਂ ਦਾ ਇਤਿਹਾਸ ਹੀ ਕੌਮ ਦੀ ਜਵਾਨੀ ਨੂੰ ਊਰਜਾ ਪ੍ਰਦਾਨ ਕਰਦਾ ਹੈ।

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬਰਸੀ ਸਮਾਗਮ ਵਿੱਚ ਆਈਆ ਧਾਰਮਿਕ ਸਖਸੀਅਤਾਂ ਦਾ ਸਨਮਾਨ ਕੀਤਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਬੁੱਢਾ ਦਲ ਮੁਖੀ ਆਗੂਆਂ ਨੇ ਔਖੇ ਸਮੇਂ ਕੌਮ ਦੀ ਅਗਵਾਈ ਕੀਤੀ ਹੈ। ਜਿਥੇ ਉਹ ਬੁੱਢਾ ਦਲ ਦੇ ਮੁਖੀ ਸਨ। ਉਥੇ ਉਹ ਨਾਲ ਨਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਵੀ ਸੇਵਾ ਨਿਭਾਉਂਦੇ ਰਹੇ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲਧਿਆਣਾ ਦੀ ਮੁੱਖੀ ਮਾਤਾ ਵਿਪਨਪ੍ਰੀਤ ਕੌਰ, ਇੰਗਲੈਂਡ ਤੋਂ ਪੁਜੇ ਸ. ਭੁਪਿੰਦਰ ਸਿੰਘ, ਸੇਵਾ ਪੰਥੀ ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣੇ ਵਾਲੇ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸ. ਈਸ਼ਰ ਸਿੰਘ ਦੋਰਾਹਾ, ਬਾਬਾ ਤਜਿੰਦਰ ਸਿੰਘ ਨਾਨਕਸਰ ਵਾਲੇ, ਕਾਰ ਸੇਵਾ ਸੰਪ੍ਰਰਦਾਇ ਸਤਲਾਣੀ ਸਾਹਿਬ ਵਾਲੇ ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ, ਸ. ਬਿਜੈ ਸਿੰਘ ਬਾਦੀਆਂ, ਬਾਬਾ ਇੰਦਰਬੀਰ ਸਿੰਘ, ਸ. ਜਗਬੀਰ ਸਿੰਘ ਆਹਲੂਵਾਲੀਆ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਲੂਕ ਸਿੰਘ ਲਾਡੀ, ਸ. ਹਰਮੀਤ ਸਿੰਘ ਸਲੂਜਾ, ਸ. ਭਗਵਾਨ ਸਿੰਘ ਪੀ.ਏ, ਸ. ਐਸ.ਪੀ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਗੁਰਮੁੱਖ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਭਗਤ ਸਿੰਘ, ਬਾਬਾ ਦਲੇਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀ ਕੋਆਰਡੀਨੇਟਰ ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਈਸਟ ਮੋਹਨ ਨਗਰ ਅਤੇ ਹੋਰ ਵੱਖ-ਵੱਖ ਸੁਸਾਇਟੀਆਂ ਦੇ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *