ਭਾਈ ਮਰਦਾਨਾ ਵੈਲਫੇਅਰ ਸੁਸਾਇਟੀ ਦੇ ਵਫ਼ਦ ਨੇ ਸਕੱਤਰ ਡਾ. ਸਰੋਆ ਨਾਲ ਕੀਤੀ ਮੁਲਾਕਾਤ
ਅਕਾਲ ਚਲਾਣਾ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਹੋਈ ਇਕੱਤਰਤਾ
ਪਟਿਆਲਾ 25 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਦੇ ਸਬੰਧੀ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਬੰਧੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਇਕੱਤਰਤਾ ਹੋਈ। ਇਸ ਮੌਕੇ ਸੁਸਾਇਟੀ ਦੇ ਵਫ਼ਦ ਨੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਮੰਗ ਪੱਤਰ ਸੌਂਪਿਆ ਅਤੇ ਧਾਰਮਕ ਸਮਾਗਮ ਸਬੰਧੀ ਰੂਪ ਰੇਖਾ ਉਲੀਕੀ ਗਈ। ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਸਬੰਧੀ ਧਾਰਮਕ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 28 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਅਤੇ ਵਫ਼ਦ ਦੇ ਮੈਂਬਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਹ ਸਮਾਗਮ ਵੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਭਾਈ ਮਰਦਾਨਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਧਾਰਮਕ ਸਮਾਗਮ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵੱਲੋਂ ਹਮੇਸ਼ਾ ਵੱਡਾ ਸਹਿਯੋਗ ਕੀਤਾ ਜਾਂਦਾ ਰਿਹਾ ਹੈ
ਅਤੇ ਇਸ ਵਾਰ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬਿੱਟੂ ਨੇ ਮੰਗ ਕੀਤੀ ਹੈ ਕਿ ਸਮਾਗਮ ਵਿਚ ਪੁੱਜਣ ਵਾਲੀਆਂ ਸੰਗਤਾਂ ਦੇ ਠਹਿਰਣ ਦੀ ਵਿਵਸਥਾ, ਫਲੈਕਸ ਬੋਰਡ ਆਦਿ ਤੋਂ ਇਲਾਵਾ 12 ਦੇ ਕਰੀਬ ਬੱਸਾਂ ਜੋ ਸੰਗਤਾਂ ਨੂੰ ਧਾਰਮਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਦਿੱਤੀਆਂ। ਡਾ. ਸਰੋਆ ਨੇ ਦੱਸਿਆ ਕਿ ਵਫ਼ਦ ਵੱਲੋਂ ਰੱਖੀ ਮੰਗ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਧਿਆਨ ਗੋਚਰ ਕੀਤਾ ਜਾਵੇਗਾ, ਜਿਸ ਉਪਰੰਤ ਸ਼ੋ੍ਰਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਜਾਣਗੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਜੀਤ ਖਾਨ ਗੋਰੀਆ, ਸਕੱਤਰ ਅਮਰੀਕ ਸਿੰਘ ਧਬਲਾਨ, ਕਮਲਜੀਤ ਡਾਂਗੀ, ਸਲਾਹਕਾਰ ਭੁਪਿੰਦਰ ਸਿੰਘ, ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਪ੍ਰਧਾਨ ਸਰਦਾਰਾ ਸਿੰਘ, ਜ਼ਿਲ੍ਹਾ ਲੁਧਿਆਣਾ ਤੋਂ ਪ੍ਰਧਾਨ ਬੰਟੀ ਘੁਦਾਣੀ, ਹਿੰਮਤ ਸਿੰਘ ਫੱਕਰ, ਅਮਾਨਤਜੀਤ ਸਿੰਘ ਤੇ ਹੋਰ ਮੈਂਬਰ ਆਦਿ ਸ਼ਾਮਲ ਸਨ।

