ਪੰਜਾਬਪਟਿਆਲਾ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਵਿਦਿਆਰਥਣਾਂ ਨੂੰ ਸੌਂਪੇ ਸਹਾਇਤਾ ਰਾਸ਼ੀ ਦੇ ਚੈਕ

ਸ਼ੋ੍ਰਮਣੀ ਕਮੇਟੀ ਵਿਦਿਆਰਥੀਆਂ ਦੇ ਬੇਹਤਰ ਭਵਿੱਖ ਪ੍ਰਤੀ ਕਾਰਜਸ਼ੀਲ : ਪ੍ਰੋ. ਬਡੂੰਗਰ

ਪਟਿਆਲਾ 25 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਗਰਲਜ਼ ਕਾਲਜ ਆਕੜ ਦੀਆਂ ਵਿਦਿਆਰਥਣਾਂ ਨੂੰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਹਾਇਤਾ ਰਾਸ਼ੀ ਦੀ ਚੈਕ ਸੌਂਪੇ ਗਏ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਅਖਤਿਆਰੀ ਕੋਟੇ ’ਚ ਅੱਧੀ ਦਰਜਨ ਦੇ ਕਰੀਬ ਵਿਦਿਆਰਥਣਾਂ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ। ਵਿਦਿਆਰਥਣਾਂ ਨੂੰ ਚੈਕ ਤਕਸੀਮ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਜਿਥੇ ਧਰਮ ਦੇ ਪ੍ਰਚਾਰ ਪਸਾਰ ਦੇ ਕਾਰਜਾਂ ਵਿਚ ਅਹਿਮ ਕਾਰਜ ਕਰ ਰਹੀ, ਉਥੇ ਹੀ ਸਿੱਖਿਆ ਦੇ ਖੇਤਰ ਵਿਚ ਵਿਦਿਆਰਥਣਾਂ ਦੇ ਬੇਹਤਰ ਭਵਿੱਖ ਦੇ ਪ੍ਰਤੀ ਵੀ ਕਾਰਜਸ਼ੀਲ ਹੈ।

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗਰੀਬ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਤੱਕ ਸਹਾਇਤਾ ਰਾਸ਼ੀ ਭੇਜੀ ਹੈ ਤਾਂ ਕਿ ਉਨ੍ਹਾਂ ਦੀ ਪੜ੍ਹਾਈ ਨਿਰਵਿਘਨ ਜਾਰੀ ਰਹਿ ਸਕੇ। ਪ੍ਰੋ. ਬਡੂੰਗਰ ਨੇ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਹਰ ਖੇਤਰ ਵਿਚ ਧੀਆਂ ਵੱਡਾ ਨਾਮਣਾ ਖੱਟ ਰਹੀਆਂ ਅਤੇ ਯੂਪੀਐਸ ਦੀ ਪ੍ਰੀਖਿਆ ਵਿਚ ਪੰਜਾਬ ਦੀਆਂ ਧੀਆਂ ਦਾ ਜੱਜ ਬਣਕੇ ਆਪਣੇ ਪਰਿਵਾਰ ਅਤੇ ਸੂਬੇ ਦਾ ਰੌਸ਼ਨ ਕਰਨਾ ਵੀ ਸਮਾਜ ਦੀਆਂ ਹੋਰਨਾਂ ਧੀਆਂ ਨੂੰ ਪੜ੍ਹਾਈ ਕਰਨ ਲਈ ਉਤਸ਼ਾਹਤ ਕਰਦਾ ਅਤੇ ਹੋਰ ਵੀ ਅੱਗੇ ਜਾਣ ਦਾ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਕਾਲਜ ਪ੍ਰਬੰਧਕ ਮੈਡਮ ਰਵਨੀਤ ਕੌਰ, ਗੁਰਤੇਜ ਸਿੰਘ ਠੀਕਰੀਵਾਲ ਆਦਿ ਵੀ ਸ਼ਾਮਲ ਸਨ।

Leave a Reply

Your email address will not be published. Required fields are marked *