ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਿਹਿਗੜ੍ਹ ਸਾਹਿਬ ਵਿਖੇ ਸਿਵਲ ਸਰਵਿਸਿਸ ਉਪਰ ਸੈਮੀਨਾਰ ਆਯੋਜਿਤ
ਫਤਿਹਿਗੜ੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਿਹਿਗੜ੍ਹ ਸਾਹਿਬ ਵਿਖੇ ਬੀ. ਟੈਕ., ਐਮ.ਬੀ.ਏ., ਬੀਬੀਏ ਅਤੇ ਬੀਸੀਏ ਦੇ ਵਿਦਿਆਰਥੀਆਂ ਲਈ ਸਿਵਲ ਸਰਵਿਸਿਸ ਉਪਰ ਸੈਮੀਨਾਰ ਆਯੋਜਿਤ ਕੀਤਾ ਗਿਆ। ਮੁੱਖ ਬੁਲਾਰੇ ਦੇ ਤੌਰ ਤੇ ਮਾਧਵ ਉਪਾਧਿਆਏ (ਆਈ.ਪੀ.ਐਸ.)ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਲਈ ਲੋੜੀਦੀ ਜਾਣਕਾਰੀ ਬਹੁਤ ਹੀ ਸੁਚੱਜੇ ਢੰਗ ਨਾਲ ਬਿਆਨ ਕੀਤੀ।
ਵਿਦਿਆਰਥੀਆਂ ਨੇ ਇਸ ਸੈਮੀਨਾਰ ਵਿੱਚ ਬੜੇ ਉਤਸਾਹ ਨਾਲ ਭਾਗ ਲਿਆ ਅਤੇ ਆਪਣੇ ਭਵਿੱਖ ਬਾਰੇ ਬੜੇ ਮਹੱਤਵਪੂਰਨ ਸਵਾਲ ਮੁੱਖ ਵਕਤਾ ਨਾਲ ਸਾਂਝੇ ਕੀਤੇ। ਇਸ ਦੌਰਾਨ ਟ੍ਰੇਨਿੰਗ ਅਤੇ ਪਲੇਸਮੈਂਟ ਵੱਲੋਂ ਡਾ. ਜਸਪ੍ਰੀਤ ਸਿੰਘ ਓਬਰਾਏ ਨੇ ਆਏ ਹੋਏ ਬੁਲਾਰੇ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਸੈਮੀਨਾਰ ਹੋਰ ਕਰਵਾਉਣ ਉੱਪਰ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਤੋਂ ਸੇਧ ਲੈਣ ਲਈ ਵੀ ਪ੍ਰੇਰਿਤ ਕੀਤਾ।

