ਪਟਿਆਲਾ

ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਨੌਰ, ਦੇਵੀਗੜ੍ਹ ਤੇ ਪਟਿਆਲਾ ‘ਚ ਫੇਰੀ ਨੂੰ ਲੈ ਕੇ ਵਰਕਰ ਸਰਗਰਮ

ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੜ੍ਹੇ ਲਿਖੇ ਅਤੇ ਪਾਰਟੀ ਵਿਚ ਜੁਝਾਰੂ ਵਰਕਰ ਵਜੋਂ ਕੰਮ ਕਰ ਰਹੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਹਲਕਾ ਸਨੌਰ ਦੀ ਜ਼ਿੰਮੇਵਾਰੀ ਦਿੱਤੇ ਜਾਣ ਤੋਂ ਬਾਅਦ ਚੰਦੂਮਾਜਰਾ ਸਮਰਥਕਾਂ ਨੇ ਸਰਗਰਮੀਆਂ ਵਿੱਢਣੀਆਂ ਸ਼ੁਰੂ ਕਰ ਦਿੱਤੀਆਂ।

ਸਨੌਰ ਹਲਕੇ ‘ਚ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਐਤਵਾਰ ਦੇ ਤੂਫਾਨੀ ਦੌਰੇ ਨੂੰ ਲੈ ਕੇ ਅੱਜ ਅਕਾਲੀ ਵਰਕਰਾਂ ਤੇ ਸਮਰਥਕਾਂ ਨੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਭਰਵਾਂ ਸਹਿਯੋਗ ਦੇਣ ਬਾਰੇ ਵੀ ਗੱਲ ਰੱਖੀ ਗਈ।
ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਨਰਦੇਵ ਸਿੰਘ ਆਕੜੀ, ਬਲਵਿੰਦਰ ਸਿੰਘ ਦੌਣਕਲਾਂ ਅਤੇ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੇ ਹਾਜ਼ਰੀ ਲਵਾਈ।

Leave a Reply

Your email address will not be published. Required fields are marked *