ਪਟਿਆਲਾ

ਐਸ.ਸੀ. ਯੂਥ ਵਿੰਗ ਦੇ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਹੈਪੀ ਲੋਹਟ ਤੇ ਰਵੀ ਕੁਮਾਰ ਨੇ ਚਰਨਜੀਤ ਬਰਾੜ ਤੋਂ ਲਿਆ ਥਾਪੜਾ

ਦਲਿਤ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਗੰਭੀਰ : ਚਰਨਜੀਤ ਸਿੰਘ ਬਰਾੜ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਐਸ. ਸੀ. ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਹੈਪੀ ਲੋਹਟ ਅਤੇ ਐਸ.ਸੀ. ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਰਵੀ ਕੁਮਾਰ ਨੇ ਨਿਯੁਕਤੀ ਤੋਂ ਬਾਅਦ ਉਪ ਮੁੱਖ ਮੰਤਰੀ ਦੇ ਉਐਸਡੀ. ਅਤੇ ਜ਼ਿਲ੍ਹਾ ਕੋਆਰਡੀਨੇਟਰ ਚਰਨਜੀਤ ਸਿੰਘ ਬਰਾੜ ਨਾਲ ਮੁਲਾਕਾਤ ਕਰਕੇ ਥਾਪੜਾ ਲਿਆ।

ਇਸ ਮੌਕੇ ਦੋਵਾਂ ਆਗੂਆਂ ਨੇ ਚਰਨਜੀਤ ਸਿੰਘ ਬਰਾੜ ਨੂੰ ਐਸ.ਸੀ. ਭਾਈਚਾਰੇ ਦੀਆਂ ਦਰਪੇਸ਼ ਮਸ਼ਕਲਾਂ ਸਬੰਧੀ ਜਾਣੂੰ ਕਰਵਾਇਆ, ਜਿਨਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਧਿਆਨ ਸੁਣਨ ਤੋਂ ਬਾਅਦ ਸ. ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਨੇ ਹਰ ਵਰਗ ਦੇ ਵਿਕਾਸ ਤੇ ਭਲਾਈ ਕੰਮਾਂ ਲਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ, ਜਿਨਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕੀਤਾ ਜਾਣਾ ਚਾਹੀਦਾ।
ਸ. ਬਰਾੜ ਨੇ ਕਿਹਾ ਕਿ ਡਾ. ਅੰਬੇਦਕਰ ਅਤੇ ਭਗਵਾਨ ਵਾਲਮੀਕ ਸਾਡੇ ਸਾਰਿਆਂ ਦੇ ਮਾਰਗ ਦਰਸ਼ਕ ਹਨ ਅਤੇ ਸਰਕਾਰ ਦਲਿਤ ਭਾਈਚਾਰੇ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦਲਿਤ ਭਾਈਚਾਰੇ ਨੂੰ ਵੋਟ ਬੈਂਕ ਵਜੋਂ ਵਰਤਿਆ ਅਤੇ ਉਨ੍ਹਾਂ ਨੂੰ ਸਹੂਲਤਾਂ ਤੋਂ ਵਾਂਝੇ ਵੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰ ਆਈ ਹੈ ਉਦੋਂ ਤੋਂ ਦਲਿਤ ਵਰਗ ਤੇ ਪੱਛੜੇ ਵਰਗ ਦੇ ਲੋਕਾਂ ਲਈ ਆਟਾ ਦਾਲ ਸਕੀਮ, ਸ਼ਗਨ ਸਕੀਮ ਅਤੇ ਗਰੀਬਾਂ ਰੇਖਾ ਹੇਠਾਂ ਰਹਿ ਲੋਕਾਂ ਨੂੰ ਮਕਾਨ ਤਾਂ ਬਣਾ ਕੇ ਦਿੱਤੇ ਹਨ, ਜੋ ਕਾਂਗਰਸ ਆਪਣੇ ਲੰਮੇ ਕਾਰਜਕਾਲ ਵਿਚ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਭਾਈਚਾਰੇ ਦੇ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਗੰਭੀਰ ਹੈ ਅਤੇ ਕਦੇ ਵੀ ਉਨ੍ਹਾਂ ਦੀ ਅਣਦੇਖੀ ਨਹੀਂ ਕੀਤੀ ਜਾਵੇਗੀ। ਸ. ਬਰਾੜ ਨੇ ਦੋਵਾਂ ਆਗੂਆਂ ਨੂੰ ਥਾਪੜਾ ਦਿੰਦਿਆਂ ਕਿਹਾ ਕਿ 2017 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਤੀਜੀ ਵਾਰ ਸਰਕਾਰ ਲਿਆਉਣ ਲਈ ਉਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਸਰਕਾਰ ਦੀਆਂ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾਈਆਂ ਜਾਣ ਤਾਂ ਜੋ ਕੋਈ ਵੀ ਵਰਗ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ।

Leave a Reply

Your email address will not be published. Required fields are marked *