ਪਟਿਆਲਾ

ਵਿਦਿਆਰਥੀ ਜੀਵਨ ਵਿੱਚ ਅਹਿਮ ਕਿਰਦਾਰ ਨਿਭਾਉਂਦੀਆਂ ਹਨ ਖੇਡਾਂ – ਚੇਅਰਮੈਨ ਰਣਜੋਧ ਸਿੰਘ ਹਡਾਣਾ

ਸੀ ਬੀ ਐਸ ਸੀ ਤਾਇਕਵਾਂਡੋ ਮੁਕਾਬਲੇ ਵਿੱਚ ਪੁੱੱਜੇ ਚੇਅਰਮੈਨ ਰਣਜੋਧ ਸਿੰਘ ਹਡਾਣਾ

ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਕੀਤਾ ਸਨਮਾਨਿਤ

ਪਟਿਆਲਾ 29 ਅਕਤੂਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੁਸ਼ੀਲਾਂ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਅਤੇ ਤਾਇਕਵਾਡੋਂ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੇ ਸੀ.ਬੀ.ਐਸ.ਸੀ ਨੋਰਥ ਜੋਨ ਤਾਇਕਵਾਡੋਂ ਚੈਪਿੰਅਨਸ਼ਿਪ ਵਿੱਚ ਚੇਅਰਮੈਨ ਪੀ ਆਰ ਟੀ ਸੀ ‘ਤੇ ਆਪ ਦੇ ਪੰਜਾਬ ਸੈਕਟਰੀ ਰਣਜੋਧ ਸਿੰਘ ਹਡਾਣਾ ਮੁੱਖ ਮਹਿਮਾਨ ਵਜੋਂ ਪੁੱਜੇ। ਦੱਸਣਯੋਗ ਹੈ ਕਿ ਇਨਾਂ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆ ਵਿੱਚੋਂ 1200 ਦੇ ਕਰੀਬ ਸੱਤ ਸਾਲ ਤੋਂ ਲੈ ਕੇ 18 ਸਾਲ ਦੀ ਉਮਰ ਤੱਕ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਚੇਅਰਮੈਨ ਹਡਾਣਾ ਨੇ ਅੰਡਰ 14 ਦੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ।

ਰਣਜੋਧ ਸਿੰਘ ਹਡਾਣਾ ਨੇ ਖਿਡਾਰੀਆਂ ਦੀ ਹੌਸਲਾਂ ਅਫਜਾਈ ਕਰਦਿਆ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਅਕਾਦਮਿਕ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਕ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵਪੂਰਨ ਸਥਾਨ ਹੈ। ਪੜ੍ਹਾਈ ਦੇ ਨਾਲ ਖੇਡਾਂ ਵਿਿਦਆਰਥੀਆਂ ਜੀਵਨ ਵਿਚ ਆਪਣਾ ਅਹਿਮ ਕਿਰਦਾਰ ਨਿਭਾਉਂਦੀਆਂ ਹਨ। ਖੇਡਾਂ ਵਿਦਿਆਰਥੀ ਅੰਦਰ ਨੈਤਿਕ ਗੁਣਾਂ, ਜਿਵੇਂ ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ ਪਿਆਰ, ਇਕਜੁੱਟਤਾ, ਸਬਰ ਆਦਿ ਕੁੱਟ-ਕੁੱਟ ਕੇ ਭਰਦੀਆਂ ਹਨ। ਖਿਡਾਰੀ ਕਿਸੇ ਵੀ ਦੇਸ਼ ਜਾਂ ਕੌਮ ਦੇ ਕੀਮਤੀ ਗਹਿਣੇ ਹੁੰਦੇ ਹਨ। ਜਦੋਂ ਉਹ ਆਪਣੀ ਖੇਡ ਜ਼ਰੀਏ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਜਿੱਤ ਦੇ ਝੰਡੇ ਗੱਡਦੇ ਹਨ ਤਾਂ ਸਮੁੱਚੇ ਦੇਸ਼ ਵਾਸੀਆਂ ਦਾ ਸੀਨਾ ਚੌੜਾ ਹੋ ਜਾਂਦਾ ਹੈ।

ਹਡਾਣਾ ਨੇ ਕਿਹਾ ਕਿ ਹਾਕੀ, ਫੁੱਟਬਾਲ, ਕ੍ਰਿਕਟ, ਬਾਸਕਟਬਾਲ, ਕਬੱਡੀ ਆਦਿ ਖੇਡਾਂ ਟੀਮ ਭਾਵਨਾ ਨਾਲ ਖੇਡੀਆਂ ਜਾਂਦੀਆਂ ਹਨ, ਜਿਸ ਨਾਲ ਖਿਡਾਰੀ ਇਕਜੁੱਟਤਾ ਤੇ ਸਹਿਯੋਗ ਆਦਿ ਗੁਣ ਸਹਿਜੇ ਸਿੱਖ ਜਾਂਦੇ ਹਨ। ਅਨੁਸ਼ਾਸਨ ਵਿਚ ਰਹਿਣਾ ਤਾਂ ਖਿਡਾਰੀ ਦੀ ਜ਼ਿੰਦਗੀ ਦਾ ਹਿੱਸਾ ਬਣ ਜਾਂਦਾ ਹੈ, ਜਿਸ ਦਾ ਲਾਭ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਮੁਕਾਮ ਤੇ ਮਿਲਦਾ ਹੈ। ਅੱਜ ਜ਼ਿਆਦਾਤਰ ਨੌਜਵਾਨ ਗੈਂਗਵਾਰ ਤੇ ਨਸ਼ੇ ਆਦਿ ਕੁਰੀਤੀਆਂ ਚ ਫਸ ਕੇ ਆਪਣਾ ਬਹੁਮੁੱਲਾ ਜੀਵਨ ਵਿਅਰਥ ਗਵਾ ਰਹੇ ਹਨ। ਉਨ੍ਹਾਂ ਦੀ ਊਰਜਾ ਤੇ ਸਮੇਂ ਨੂੰ ਸਹੀ ਵਰਤੋਂ ਵਿਚ ਲਗਾਉਣ ਲਈ ਖੇਡਾਂ ਪ੍ਰਭਾਵਸ਼ਾਲੀ ਜ਼ਰੀਆ ਹੋ ਸਕਦੀਆਂ ਹਨ। ਖੇਡਾਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਦਾ ਧਾਰਨੀ ਬਣਾਉਂਦੀਆਂ ਹਨ। ਇਸ ਮੌਕੇ ਹਰਪਿੰਦਰ ਚੀਮਾ, ਅਰਵਿੰਦਰ ਸਿੰਘ, ਬਾਂਗੜ ਜੀ, ਤੋ ਇਲਾਵਾ ਇਹਨਾਂ ਮੁਕਾਬਲਿਆਂ ਦੇ ਖਾਸ ਸਹਿਯੋਗੀ ਸ਼ਿਵ ਕੁਮਾਰ ਮਹਾਰਾਜਾ ਰਣਜੀਤ ਸਿੰਘ ਐਵਾਰਡੀ, ਨਿਖਲ ਹੰਸ, ਅਬਜਰਵਰ ਰਾਕੇਸ਼ ਸੈਣੀ, ਰਾਕੇਸ਼ ਮੋਹਨ ਪੰਜਾਬ ਪੁਲਸ, ਪਾਰਸ ਇੰਟਰਨੈਸ਼ਨਲ ਰੋਟਰੀ, ਰਾਜ ਕੁਮਾਰ ਵਰਮਾ ਅਤੇ ਸੁਰਿੰਦਰਪਾਲ ਸਿੰਘ ਅਤੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

Leave a Reply

Your email address will not be published. Required fields are marked *