ਚੰਡੀਗੜ੍ਹਪੰਜਾਬਪਟਿਆਲਾ

ਸ੍ਰੀ ਨਗਰ ਵਿਖੇ ਨੌਰਥ ਜ਼ੋਨ ਵਾਲੀਬਾਲ ਮੁਕਾਬਿਲਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੀਆਂ ਲੜਕੀਆਂ ਨੇ ਜਿੱਤਿਆ ਸੋਨ ਤਗ਼ਮਾ

ਉੜੀਸਾ ਦੇ ਭੁਵਨੇਸ਼ਵਰ ਵਿਖੇ ਉੱਤਰੀ ਭਾਰਤ ਦੀ ਪ੍ਰਤੀਨਿਧਤਾ ਕਰਨ ਜਾਵੇਗੀ ਇਹ ਜੇਤੂ ਟੀਮ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ੍ਰੀਨਗਰ ਵਿਖੇ ਯੂਨੀਵਰਸਿਟੀ ਆਫ਼ ਕਸ਼ਮੀਰ ਵਿੱਚ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਵੱਲੋਂ ਕਰਵਾਏ ਜਾ ਰਹੇ ਵਾਲੀਬਾਲ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਲੜਕੀਆਂ ਦੀ ਟੀਮ ਨੇ ਸੋਨ ਤਗ਼ਮਾ ਹਾਸਿਲ ਕਰ ਲਿਆ ਹੈ। ਇਸ ਟੀਮ ਦੀ ਕੋਚ ਰਚਨਾ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੀਗ ਮੈਚਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੀ ਇਸ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਸ ਟੂਰਨਾਮੈਂਟ ਵਿੱਚ ਖੇਡੇ ਆਪਣੇ ਸਾਰੇ ਹੀ ਮੈਚ ਜਿੱਤ ਲਏ ਹਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿੱਚ ਖੇਡੇ ਵੱਖ-ਵੱਖ ਮੈਚਾਂ ਦੌਰਾਨ ਯੂਨੀਵਰਸਿਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਲਵਲੀ ਯੂਨੀਵਰਸਿਟੀ ਫਗਵਾੜਾ ਆਦਿ ਸਮੇਤ ਦੀਆਂ ਟੀਮਾਂ ਨੂੰ ਹਰਾਇਆ।

ਨੌਰਥ ਜ਼ੋਨ ਦੀ ਜੇਤੂ ਇਹ ਟੀਮ ਹੁਣ ਦਸੰਬਰ ਮਹੀਨੇ ਉੜੀਸਾ ਦੇ ਭੁਵਨੇਸ਼ਵਰ ਵਿਖੇ ਹੋਣ ਵਾਲੀਆਂ ਰਾਸ਼ਟਰੀ ਪੱਧਰੀ ਖੇਡਾਂ ਵਿੱਚ ਸਮੁੱਚੇ ਉੱਤਰ ਭਾਰਤ ਦੀ ਪ੍ਰਤੀਨਿਧਤਾ ਕਰਦਿਆਂ ਖੇਡ ਮੈਦਾਨ ਵਿੱਚ ਉੱਤਰੇਗੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਅਜੀਤਾ ਵੱਲੋਂ ਜੇਤੂ ਟੀਮ ਅਤੇ ਇਸ ਦੀ ਕੋਚ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ ਗਈ। ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਲੜਕੀਆਂ ਦੀ ਵਾਲੀਬਾਲ ਦੀ ਟੀਮ ਨੇ ਪਹਿਲਾਂ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪੱਧਰ ਤੱਕ ਲੜਕੀਆਂ ਦੀ ਪ੍ਰਾਪਤੀ ਹੋਣਾ ਪੰਜਾਬੀ ਯੂਨੀਵਰਸਿਟੀ ਹੋਰ ਵੀ ਵਧੇਰੇ ਅਰਥ ਰਖਦਾ ਹੈ ਕਿਉਂਕਿ ਯੂਨੀਵਰਸਿਟੀ ਲੜਕੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਆਪਣੀ ਵਿਸ਼ੇਸ਼ ਭੂਮਿਕਾ ਰਖਦੀ ਹੈ।

Leave a Reply

Your email address will not be published. Required fields are marked *