ਪਟਿਆਲਾ

ਵਿਨੀਤ ਸਹਿਗਲ ਬਿੰਨੀ ਅਤੇ ਗੀਤਿਕਾ ਸਹਿਗਲ ਨੇ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 23 ਤੋਂ ਠੋਕੀ ਦਾਅਵੇਦਾਰੀ

ਭਾਜਪਾ ਦੇ ਸ਼ਹਿਰੀ ਪ੍ਰਧਾਨ ਕੇ ਕੇ ਮਲਹੋਤਰਾ ਨੂੰ ਟਿਕਟ ਲਈ ਦਿੱਤੀ ਅਰਜੀ

ਪਟਿਆਲਾ-(ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ ਪਟਿਆਲਾ ਸ਼ਹਿਰੀ ਦੇ ਸੀਨੀਅਰ ਆਗੂ ਵਿਨੀਤ ਸਹਿਗਲ ਬਿੰਨੀ ਅਤੇ ਭਾਜਪਾ ਪਟਿਆਲਾ ਸ਼ਹਿਰੀ ਦੀ ਮੀਤ ਪ੍ਰਧਾਨ ਗੀਤਿਕਾ ਸਹਿਗਲ ਨੇ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਵਾਰਡ ਨੰਬਰ 23 ਤੋਂ ਚੋਣ ਲੜਨ ਲਈ ਦਾਵੇਦਾਰੀ ਪੇਸ਼ ਕੀਤੀ ਹੈ । ਅੱਜ ਵਿਨੀਤ ਸਹਿਗਲ ਬਿੰਨੀ ਨੇ ਆਪਣੀ ਪਤਨੀ ਗੀਤੀਕਾ ਸਹਿਗਲ ਸਨੇ ਭਾਜਪਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸ਼੍ਰੀ ਕੇਕੇ ਮਲਹੋਤਰਾ ਨਾਲ ਮੁਲਾਕਾਤ ਕਰਕੇ ਵਾਰਡ ਨੰਬਰ 23 ਤੋਂ ਚੋਣ ਲੜਨ ਲਈ ਟਿਕਟ ਵਾਸਤੇ ਅਰਜੀ ਦਿੱਤੀ। ਵਿਨੀਤ ਸਹਿਗਲ ਬਿੰਨੀ ਅਤੇ ਗੀਤਿਕਾ ਸਹਿਗਲ ਨੇ ਕਿਹਾ ਕਿ ਉਹ ਦੋਵੇਂ ਪਤੀ ਪਤਨੀ ਆਪਣੇ ਇਲਾਕਾ ਵਾਸੀਆਂ ਦੀ ਸੇਵਾ ਵਿੱਚ ਦਿਨ ਰਾਤ ਇੱਕ ਕਰਕੇ ਸੇਵਾ ਕਰਦੇ ਆ ਰਹੇ ਹਨ

ਉਹ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਆਪਣੇ ਸਾਢੇ 9 ਸਾਲਾਂ ਦੇ ਕਾਰਜਕਾਲ ਦੌਰਾਨ ਕਈ ਇਤਿਹਾਸਿਕ ਫੈਸਲੇ ਲਏ ਹਨ, ਜਿਸ ਕਰਕੇ ਅੱਜ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੋਸ਼ਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਸਾਰੇ ਕੰਮ ਕਾਜ ਨੂੰ ਘਰ ਘਰ ਤੱਕ ਪਹੁੰਚਾਉਣਗੇ ਇਸ ਨਾਲ ਜਿੱਥੇ ਉਹ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਿਲ ਕਰਨਗੇ ਉੱਥੇ ਹੀ ਆਗਾਮੀ ਲੋਕ ਸਭਾ ਚੋਣਾਂ ਲਈ ਵੀ ਭਾਜਪਾ ਨੂੰ ਮਜਬੂਤ ਕਰਨ ਦੀ ਪੁਰਜੋਰ ਕੋਸ਼ਿਸ਼ ਕਰਨਗੇ। ਬਿੰਨੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੀਤੇ ਹੋਏ ਕੰਮਾਂ ਸਦਕਾ ਭਾਰਤੀ ਜਨਤਾ ਪਾਰਟੀ ਨਗਰ ਨਿਗਮ ਚੋਣਾਂ ਅਤੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੱਡੀਆਂ ਸੀਟਾਂ ਤੇ ਜਿੱਤ ਹਾਸਿਲ ਕਰਕੇ ਮੁੜ ਤੋਂ ਸੱਤਾ ਵਿੱਚ ਕਾਬਜ਼ ਹੋਵੇਗੀ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਭਾਰਤ ਦੇਸ਼ ਆਉਣ ਵਾਲੇ ਦਿਨਾਂ ਵਿੱਚ ਵਿਕਸਿਤ ਦੇਸ਼ਾਂ ਦੇ ਵਿੱਚ ਸ਼ਾਮਿਲ ਹੋ ਜਾਵੇਗਾ।

Leave a Reply

Your email address will not be published. Required fields are marked *