ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ ਦਾ ਆਯੋਜਨ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ,ਪਟਿਆਲਾ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱੇਡ ਰਿੱਬਨ ਕੱਲਬ ਵੱਲੋਂ ਵਿਜੀਲੈਂਸ ਬਿਓਰੋ ਪਟਿਆਲਾ ਦੇ ਸਹਿਯੋਗ ਨਾਲ ਕਾਲਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ (ਛ਼ਖ ਟਰ ੳਰ ਙਰਗਗਚਬਵਜਰਅ, ਙਰਠਠਜਵ ੳਰ ੳੀਕ ਟ਼ਵਜਰਅ) ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਸ੍ਰੀਮਤੀ ਰੈਨੂ ਬਾਲਾ (ਇੰਸਪੈਕਟਰ, ਵਿਜੀਲੈਂਸ ਬਿਊਰੋ) ਆਪਣੇ ਵਿਚਾਰ ਵਿਦਿਆਰਥਣਾਂ ਨਾਲ ਸਾਂਝੇ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ। ਕਾਲਜ ਪਿ੍ਰੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਵਿੱਚ ਭ੍ਰਿਸ਼ਟਾਚਾਰ ਤੇਜੀ ਨਾਲ ਵੱਧ ਰਿਹਾ ਹੈ ਅਤੇ ਅੱਜ ਕੋਈ ਵੀ ਅਦਾਰਾ ਐਸਾ ਨਹੀਂ ਦਿੱਸਦਾ ਜਿੱਥੇ ਭ੍ਰਿਸ਼ਟਾਚਾਰ ਨੇ ਆਪਣੇ ਪੈਰ ਨਾ ਪਸਾਰੇ ਹੋਣ। ਭ੍ਰਿਸ਼ਟਾਚਾਰ ਸਾਡੇ ਦੇਸ਼ ਦੀ ਤਰੱਕੀ ਦੇ ਰਾਹ ਵਿੱਚ ਇੱਕ ਵੱਡਾ ਰੋੜਾ ਹੈ ਅਤੇ ਬਹੁਤ ਸਾਰੀਆਂ ਬੁਰਾਈਆਂ ਦੀ ਜੜ੍ਹ ਹੈ। ਸਾਨੂੰ ਇਸ ਅਲਾਮਤ ਨੂੰ ਦੇਸ਼ ਵਿੱਚੋਂ ਦੂਰ ਕਰਨ ਲਈ ਸਤੱਰਕ ਰਹਿਣ ਦੀ ਲੋੜ ਹੈ
ਅਤੇ ਹਰ ਦੇਸ਼ ਵਾਸੀ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਭਾਵੀ ਅਧਿਆਪਕ ਹੋਣ ਦੇ ਨਾਤੇ ਤੁਸੀਂ ਆਪਣੇ ਭਾਵੀ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੀ ਬੁਰਾਈ ਬਾਰੇ ਜਾਗਰੂਕ ਕਰ ਸਕਦੇ ਹੋ ਤਾਂ ਜੋ ਉਹ ਭ੍ਰਿਸ਼ਟਾਚਾਰ ਨਾਮੀ ਕੋਹੜ ਨੂੰ ਸਮਾਜ ਵਿੱਚੋਂ ਉਖਾੜਨ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਣ। ਸ੍ਰੀਮਤੀ ਰੈਨੂ ਬਾਲਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਜੇਕਰ ਸਾਰੇ ਕਰਮਚਾਰੀ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਤਾਂ ਹੀ ਭ੍ਰਿਸ਼ਟਾਚਾਰ ਰੂੁਪੀ ਬੁਰਾਈ ਤੇ ਠੱਲ ਪਾਈ ਜਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵਿਅਕਤੀ ਤੋਂ ਸਰਕਾਰੀ/ਅਰਧ ਸਰਕਾਰੀ ਅਦਾਰੇ ਵਿੱਚ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਹ ਵਿਅਕਤੀ ਵਿਜੀਲੈਂਸ ਵਿਭਾਗ ਕੋਲ ਬਿਨਾ ਕਿਸੇ ਡਰ ਦੇ ਸ਼ਿਕਾਇਤ ਕਰ ਸਕਦਾ ਹੈ। ਇਸ ਉਪਰੰਤ ਉਨ੍ਹਾਂ ਨੇ ਵਿਜੀਲੈਂਸ ਵਿਭਾਗ ਦੀ ਕਾਰਜ ਪ੍ਰਣਾਲੀ ਤੋਂ ਵਿਦਿਆਰਥਣਾਂ ਨੂੰ ਜਾਣੂ ਕਰਵਇਆ ਸ੍ਰੀਮਤੀ ਰੈਨੂ ਬਾਲਾ ਨੇ ਈ-ਪਲੈੱਜ ਬਾਰੇ ਵੀ ਸਾਰਿਆਂ ਨੂੰ ਜਾਣਕਾਰੀ ਦਿੱਤੀ । ਇਸ ਮੌਕੇ ਹਾਜ਼ਰੀਨ ਨੇ ਭ੍ਰਿਸ਼ਟਾਚਾਰ ਵਿਰੁੱਧ ਸਹੁੰ ਚੁੱਕੀ ਅਤੇ ਇਸ ਪ੍ਰੋਗਰਾਮ ਵਿੱਚ ਵਿਜੀਲੈਂਸ ਵਿਭਾਗ ਦੇ ਸ. ਅਜਵਿੰਦਰ ਸਿੰਘ (ਹੈੱਡ ਕਾਂਸਟੇਬਲ), ਅਮਨਦੀਪ ਕੌਰ (ਕਾਂਸਟੇਬਲ) ਅਤੇ ਸਮੂਹ ਸਟਾਫ਼ ਮੈਂਬਰ ਵਿਸ਼ੇਸ਼ ਤੌਰ ਹਾਜ਼ਰ ਰਹੇ।ਅੰਤ ਵਿੱਚ ਪ੍ਰੋ.ਸੁਖਦੀਪ ਕੌਰ ਨੇੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ ।

