ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵਿਜੀਲੈਂਸ ਜਾਗਰੂਕਤਾ ਸਪਤਾਹ ਮੌਕੇ ਵਿਸ਼ੇਸ਼ ਸੈਮੀਨਾਰ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ-ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਅਤੇ ਐਨ.ਐਸ. ਐਸ. ਵਿੰਗ ਵੱਲੋ ਯੂ.ਜੀ.ਸੀ. ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਦੇ ਸਹਿਯੋਗ ਨਾਲ ’ਵਿਜੀਲੈਂਸ ਜਾਗਰੂਕਤਾ ਸਪਤਾਹ’ ਤਹਿਤ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਇੰਸਪੈਕਟਰ ਹਰਸਿਮਰਨਜੀਤ ਸਿੰਘ ਵਿਜੀਲੈਂਸ ਬਿਊਰੋ ਪਟਿਆਲਾ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਆਏ ਮਹਿਮਾਨਾਂ ਨੂੰ ਜੀ ਆਇਆ ਨੂੰ ਆਖਿਆ ਅਤੇ ਵਿਭਾਗ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਹਾਜ਼ਰ ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਭਿਸ਼ਟਾਚਾਰ ਮੁਕਤ ਭਾਰਤ ਸਿਰਜਨ ਵਿੱਚ ਆਪਣਾ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨਾਂ ਵਿਦਿਆਰਥੀਆ ਨੂੰ ਕਿਹਾ ਕਿ ਸਾਨੂੰ ਵਿਭਾਗਾਂ ਵਿੱਚ ਕੰਮ ਕਰਾਉਣ ਲਈ ਗੈਰ ਕਾਨੂੰਨੀ ਤਰੀਕੇ ਨਾ ਅਪਣਾ ਕੇ ਸਰਕਾਰ ਦੁਆਰਾ ਲਾਗੂ ਸਿਸਟਮ ਅਨੁਸਾਰ ਕੰਮ ਕਰਾਉਣਾ ਚਾਹੀਦਾ ਹੈ। ਇਸ ਮੌਕੇ ਸ. ਹਰਸਿਮਰਨਜੀਤ ਸਿੰਘ ਨੇ ਭਿਸ਼ਟਾਚਾਰ ਰੋਕਣ ਲਈ ਜਾਗਰੂਕ ਕਰਦੇ ਹੋਏ
ਵਿਜੀਲੈਸ ਬਿਊਰੋ ਦੇ ਕੰਮ-ਕਾਜ ਅਤੇ ਬਿਊਰੋ ਵਲੋ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਕੰਮਾਂ ਜਿਵੇਂ ਕਿ ਕਿਸੇ ਸਰਕਾਰੀ ਅਧਿਕਾਰੀ/ਕਰਮਚਾਰੀ ਵਲੋਂ ਸਰਕਾਰੀ ਕੰਮ ਬਦਲੇ ਰਿਸ਼ਵਤ ਲੈਣ ਤੇ ਉਸ ਨੂੰ ਰੰਗੇ ਹੱਥੀ ਕਾਬੂ ਕਰਵਾਉਣਾ, ਸਰਕਾਰ ਵੱਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਜਿਵੇ ਸੜਕਾਂ ਦਾ ਨਿਰਮਾਣ, ਸਰਕਾਰੀ ਇਮਾਰਤਾਂ ਦਾ ਨਿਰਮਾਣ, ਪੰਚਾਇਤੀ ਫੰਡਾਂ ਵਿੱਚ ਘਪਲੇਬਾਜੀ ਸਬੰਧੀ, ਸਰਕਾਰੀ ਏਜੰਸੀਆਂ ਵਲੋਂ ਜੇਕਰ ਸਰਕਾਰੀ ਗੋਦਾਮਾਂ ਵਿੱਚ ਕੋਈ ਹੇਰਾਫੇਰੀ ਕੀਤੀ ਗਈ ਹੋਵੇ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਨੂੰ ਤੁਰੰਤ ਸੂਚਨਾ ਦੇਣ ਸਬੰਧੀ ਆਦਿ ਤੋਂ ਜਾਣੂ ਕਰਵਾਇਆ ਗਿਆ। ਉਨਾਂ ਕਿਹਾ ਕਿ ਸਾਨੂੰ ਕਦੇ ਵੀ ਭਿਸ਼ਟਾਚਾਰ ਹੁੰਦਿਆਂ ਦੇਖ ਕੇ ਚੁੱਪ ਨਹੀਂ ਰਹਿਣਾ ਚਾਹੀਦਾ ਸਗੋਂ ਇਸ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭਿਸ਼ਟਾਚਾਰ ਨੂੰ ਜੜ੍ਹੋ ਪੁੱਟ ਕੇ ਆਦਰਸ਼ ਸਮਾਜ ਤੇ ਦੇਸ਼ ਦਾ ਨਿਰਮਾਣ ਕੀਤਾ ਜਾ ਸਕੇ। ਸੈਮੀਨਾਰ ਦੌਰਾਨ ਕਾਲਜ ਦੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਸਾਹਿਬਾਨ ਡਾ. ਸਪਨਾ, ਡਾ. ਜਗਤਾਰ ਸਿੰਘ ਅਤੇ ਡਾ. ਰਾਜਬਿੰਦਰ ਸਿੰਘ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਨਾਲ ਨਾਲ ਰਿਸ਼ਵਤਖ਼ੋਰੀ ਇੱਕ ਅਜਿਹੀ ਲਾਹਨਤ ਹੈ, ਜੋ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਬਣਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਰਵੀਂ ਗਿਣਤੀ ਵਿੱਚ ਵਿਦਿਆਰਥੀ ਵੀ ਹਾਜ਼ਰ ਸਨ।

