ਪਟਿਆਲਾ

ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਕੀਤੀ ਚੈਕਿੰਗ : ਸਿਵਲ ਸਰਜਨ ਡਾ. ਰਮਿੰਦਰ ਕੌਰ

ਸਿਹਤ ਸੰਸਥਾਵਾਂ ਖੁੱਲਣ ਤੋਂ ਪਹਿਲਾਂ 8:00 ਤੋਂ 9:00 ਵਜੇ ਤੱਕ ਚਲਾਇਆ ਜਾ ਰਿਹਾ ਵਿਸ਼ੇਸ਼ ਅਭਿਆਨ

ਪਟਿਆਲਾ 07 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਇਸ ਪੂਰੇ ਹਫਤੇ ਲਈ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਵੇਰੇ 8:00 ਤੋਂ 9:00 ਵਜੇ ਦੇ ਵਿਚਕਾਰ ਸਿਹਤ ਸੰਸਥਾਵਾਂ ਖੁੱਲਣ ਤੋਂ ਪਹਿਲਾਂ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਜਾਵੇਗੀ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਦੋ ਦਿਨਾਂ ਤੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਨ੍ਹਾਂ ਨਿਰਦੇਸ਼ਾਂ ਅਨੁਸਾਰ ਪਟਿਆਲਾ ਸ਼ਹਿਰੀ ਇਲਾਕੇ ਤੋਂ ਇਲਾਵਾ ਸਮਾਣਾਂ, ਨਾਭਾ, ਰਾਜਪੁਰਾ ਅਤੇ ਪੇਂਡੂ ਇਲਾਕਿਆਂ ਵਿੱਚ ਵੀ ਸਵੇਰੇ 8:00 ਤੋਂ 9:00 ਵਜੇ ਦੇ ਵਿਚਕਾਰ ਸਿਹਤ ਸੰਸਥਾਵਾਂ ਖੁੱਲਣ ਤੋਂ ਪਹਿਲਾਂ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿਮੇਂਵਾਰੀ ਹੈ ਅਤੇ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਬੁਖਾਰ ਹੋਣ ਤੇ ਉਸ ਦੀ ਜਾਂਚ ਕਰਵਾਉਣੀ ਜਰੂਰੀ ਹੈ ਤਾਂ ਜੋ ਸਮੇਂ ਸਿਰ ਮਰੀਜ ਦਾ ਸਹੀ ਇਲਾਜ ਹੋ ਸਕੇ। ਉਹਨਾਂ ਕਿਹਾ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਖਤਮ ਕਰਨਾ ਜਰੂਰੀ ਹੈ। ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਡੇਂਗੂ ਬੂਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਗੁਰਦੁਆਰਿਆਂ, ਮੰਦਿਰਾਂ, ਮਸਜਿਦਾਂ ਆਦਿ ਰਾਹੀਂ ਸਵੇਰੇ-ਸ਼ਾਮ ਅਨਾਊਂਸਮੈਂਟਸ ਵੀ ਕਰਵਾਈਆਂ ਜਾ ਰਹੀਆਂ ਹਨ। ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਏਰੀਏ ਦਾ ਟੂਰ ਕਰਦੇ ਸਮੇਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਵਿੱਚ ਅੱਜ ਵੀ ਲਾਰਵਾ ਮਿਲਣਾ ਜਾਰੀ ਹੈ।ਪਿਛਲੇ ਸਾਲਾਂ ਦੌਰਾਨ ਦੇਖਿਆ ਗਿਆ ਹੈ ਕਿ ਡੇਂਗੂ ਦੇ ਕੇਸਾਂ ਵਿੱਚ ਇਸ ਸਮੇਂ ਅਚਾਨਕ ਵਾਧਾ ਦੇਖਣ ਨੂੰ ਮਿਲਦਾ ਹੈ ਤੇ ਇਹ ਨਵੰਬਰ ਮਹੀਨੇ ਵਿੱਚ ਪੂਰਾ ਜ਼ੋਰ ਫੜਦਾ ਹੈ । ਇਸ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਟੁੱਟ-ਫੁੱਟੇ ਕਬਾੜ ਸਮਾਨ, ਕੁਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਖੜੇ ਪਾਣੀ ਦੇ ਸਰੋਤਾਂ ਨੂੰ ਨਸ਼ਟ ਕੀਤਾ ਜਾਵੇ। ਜਿਲ਼੍ਹੇ ਵਿੱਚ ਅੱਜ 12 ਕੇਸ ਡੇਂਗੂ ਦੇ ਰਿਪੋਰਟ ਹੋਏ ਹਨ ਜਿਸ ਨਾਲ ਹੁਣ ਤੱਕ ਕੁੱਲ 853 ਡੇਂਗੂ ਕੇਸ ਰਿਪੋਰਟ ਹੋ ਚੁੱਕੇ ਹਨ ।

Leave a Reply

Your email address will not be published. Required fields are marked *