ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਦੇ ਤੀਜੀ ਵਾਰ ਪ੍ਰਧਾਨ
ਸੀਨੀ.ਮੀਤ. ਪ੍ਰਧਾਨ ਹਰਭਜਨ ਸਿੰਘ ਮਸਾਣਾ,. ਜੂਨੀ. ਮੀਤ. ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਜਨ. ਸਕੱਤਰ ਰਾਜਿੰਦਰ ਸਿੰਘ ਮਹਿਤਾ ਚੁਣੇ
ਅੰਮਿ੍ਰਤਸਰ 8 ਨਵੰਬਰ (ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 38ਵੇਂ ਪ੍ਰਧਾਨ ਵਜੋਂ ਜਨਰਲ ਹਾਊਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਪ੍ਰਧਾਨ ਬਣਨ ਵਿਚ ਸਫਲ ਰਹੇ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਉਨ੍ਹਾਂ ਦੇ ਸਾਹਮਣੇ ਵਿਰੋਧੀ ਧਿਰ ਨੇ ਬਲਵੀਰ ਸਿੰਘ ਘੁੰਨਸ ਦੇ ਨਾਂ ਦੀ ਪੇਸ਼ਕਸ਼ ਕੀਤੀ ਗਈ। ਹਾਊਸ ਵਿਚ ਹੋਈ ਵੋਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਪਈਆਂ ਅਤੇ ਸੰਤ ਬਲਵੀਰ ਸਿੰਘ ਘੁੰਨਸ ਨੂੰ 17 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਨਵੀਂ ਚੁਣੀ ਗਈ 11 ਮੈਂਬਰੀ ਐਗਜੈਕਟਿਵ ਸਮੇਤ ਸੀਨੀਅਰ ਮੀਤ ਪ੍ਰਧਾਨ ਵਜੋਂ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਵਜੋਂ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਦੇ ਨਾਂ ਦੀ ਚੋਣ ਹੋਈ ਹੈ।

