ਪਟਿਆਲਾ

ਖੇਤਰੀ ਜ਼ੁਬਾਨਾਂ ਦੇ ਵਿਕਾਸ ਲਈ ਯੂਨੀਕੋਡ ਵਿਚ ਕੰਮ ਕਰਨ ਦੀ ਅਹਿਮ ਲੋੜ : ਸ਼ਰਮਾ

ਪਟਿਆਲਾ (ਮਧੂਸਾਰ ਬਿਊਰ)
“ਅੱਜ ਹਰੇਕ ਵਿਅਕਤੀ ਆਪਣੀ ਮਾਂ-ਬੋਲੀ ਵਿਚ ਕੰਪਿਊਟਰ ਸਾਫ਼ਟਵੇਅਰਾਂ ਦੀ ਮੰਗ ਕਰ ਰਿਹਾ ਹੈ। ਖੇਤਰੀ ਜ਼ੁਬਾਨਾਂ ਦੇ ਵਿਕਾਸ ਲਈ ਯੂਨੀਕੋਡ ਵਿਚ ਕੰਮ ਕਰਨ ਦੀ ਅਹਿਮ ਲੋੜ ਹੈ ਤੇ ਇਸ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀ ਦਾ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਮੁੱਖ ਭੂਮਿਕਾ ਨਿਭਾ ਰਿਹਾ ਹੈ।”

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 22ਵੀਂ ਸੱਤ ਰੋਜਾ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਦੌਰਾਨ ਐਡੀਸ਼ਨਲ ਡੀਨ ਰਿਸਰਚ ਡਾ. ਆਰ ਐੱਮ ਸ਼ਰਮਾ ਨੇ ਆਪਣੇ ਸੰਬੋਧਨ ‘ਚ ਪ੍ਰਗਟ ਕੀਤੇ। ਇਸ ਮੌਕੇ ਵਰਕਸ਼ਾਪ ਸੰਚਾਲਕ ਤੇ ਕੇਂਦਰ ਦੇ ਪ੍ਰੋਗਰਾਮਰ-ਕਮ-ਟਰੇਨਰ ਡਾ. ਸੀ ਪੀ ਕੰਬੋਜ ਨੇ ਦੱਸਿਆ ਕਿ ਪੰਜਾਬੀ ਵਿਚ ਕੰਪਿਊਟਰ ਦੀ ਵਰਤੋਂ ਵਿਸ਼ੇ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਖੋਜ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਲਗਾਈ ਇਸ ਵਰਕਸ਼ਾਪ ਵਿਚ ਕੰਪਿਊਟਰ ਤੇ ਇੰਟਰਨੈੱਟ ਦਾ ਮੁੱਢਲਾ ਗਿਆਨ, ਪੰਜਾਬੀ ਦੇ ਕੰਪਿਊਟਰੀ ਸਰੋਤਾਂ ਤੱਕ ਪਹੁੰਚ ਤੇ ਉਨ੍ਹਾਂ ਦੀ ਵਰਤੋਂ ਯੂਨੀਕੋਡ ਪ੍ਰਣਾਲੀ ਦੀ ਮਹੱਤਤਾ, ਸ਼ੋਧਗੰਗਾ ਤੇ ਓਰਕੁੰਡ ਪੋਰਟਲ, ਕੀ-ਬੋਰਡ ਤੇ ਟਾਈਪ ਨਾਲ ਜੁੜੇ ਮਸਲੇ ਅਤੇ ਕੰਪਿਊਟਰ ਜਾਂ ਸਮਾਰਟ ਫੋਨ ਦੀ ਖ਼ਰੀਦ ਅਤੇ ਵਰਤੋਂ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਪ੍ਰਯੋਗੀ ਗਿਆਨ ਦਿੱਤਾ ਗਿਆ ਹੈ। ਇਸ ਮੌਕੇ ਤੇ ਡਾ. ਸ਼ਰਮਾ ਨੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਅਤੇ ਲਿਖਤ ਤੇ ਪ੍ਰਯੋਗੀ ਪ੍ਰੀਖਿਆਵਾਂ ਵਿਚੋਂ ਚੰਗੀ ਕਾਰਗੁਜ਼ਾਰੀ ਦੇਣ ਵਾਲੇ ਖੋਜ-ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਲੈਕਚਰਾਰ ਮੈਡਮ ਭਿੰਦਰ ਕੌਰ ਨੇ ਸਟੇਜ ਦੀ ਕਾਰਵਾਈ ਬਾਖ਼ੂਬੀ ਨਿਭਾਈ। ਇਸ ਦੌਰਾਨ ਡਾ. ਸ਼ਰਮਾ ਨੇ ਕੇਂਦਰ ਦੇ ਸ. ਮਨਿੰਦਰ ਸਿੰਘ ਅਤੇ ਸ. ਮੱਖਣਜੀਤ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਵਾਉਣ ਬਦਲੇ ਸਨਮਾਨਿਤ ਵੀ ਕੀਤਾ।

Leave a Reply

Your email address will not be published. Required fields are marked *