ਚੰਡੀਗੜ੍ਹਪੰਜਾਬ

ਮੇਅਰ ਅਮਰਜੀਤ ਸਿੱਧੂ ਵਲੋਂ ਸ਼ਹਿਰ ਦੇ ਸਫ਼ਾਈ ਸੇਵਕਾਂ ਦੀਆਂ ਅਹਿਮ ਮੰਗਾਂ ਮੰਨਣ ਦਾ ਭਰੋਸਾ

ਮੋਹਾਲੀ, 9 ਨਵੰਬਰ -(ਮਧੂਸਾਰ ਬਿਊਰੋ) ਸ਼ਹਿਰ ਦੇ ਸਫ਼ਾਈ ਸੇਵਕਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਸਫ਼ਾਈ ਸੇਵਕ ਭਾਈਚਾਰੇ ਦੀ ਭਲਾਈ ਅਤੇ ਉਹਨਾਂ ਦਾ ਰਹਿਣ-ਸਹਿਣ ਉੱਚਾ ਚੁੱਕਣ ਕਈ ਵਚਨਬੱਧ ਹਨ ਕਿਉਂਕਿ ਇਸ ਭਾਈਚਾਰੇ ਦੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਵਚਨਬੱਧਤਾ ਕਰ ਕੇ ਹੀ ਸ਼ਹਿਰ ਰਹਿੰਦਾ ਹੈ।

ਅੱਜ ਇੱਥੇ ਹੋਈ ਮੀਟਿੰਗ ਵਿੱਚ ਕਰਮਚਾਰੀ ਰਾਜ ਬੀਮਾ (ਈ.ਐਸ.ਆਈ.) ਸਕੀਮ ਤਹਿਤ ਮੁਹੱਈਆ ਕਰਵਾਏ ਗਏ ਮੈਡੀਕਲ ਸਿਹਤ ਬੀਮਾ, ਮਹਿੰਗਾਈ ਭੱਤੇ ਵਿੱਚ 500 ਰੁਪਏ ਦੇ ਵਾਧੇ ਅਤੇ ਸਫਾਈ ਨੂੰ ਵਧੇਰੇ ਕਾਰਗਾਰ ਢੰਗ ਨਾਲ ਕਰਨ ਲਈ ਲੋਂੜੀਦਾ ਸਾਜ਼ੋ-ਸਾਮਾਨ ਖ੍ਰੀਦਣ ਸਮੇਤ ਸਫ਼ਾਈ ਸੇਵਕਾਂ ਨਾਲ ਸਬੰਧਤ ਪ੍ਰਮੁੱਖ ਮੁੱਦਿਆਂ ਬਾਰੇ ਵਿਆਪਕ ਚਰਚਾ ਹੋਈ। ਮੀਟਿੰਗ ਵਿਚ ਸ਼ਹਿਰ ਦੇ ਵਿਸਥਾਰ ਨੂੰ ਵੇਖਦੇ ਹੋਏ 730 ਸਫ਼ਾਈ ਸੇਵਕਾਂ ਦੀ ਗਿਣਤੀ ਵਿਚ ਵਾਧਾ ਕਰਨ ਲਈ 300 ਨਵੇਂ ਸਫ਼ਾਈ ਸੇਵਕ ਭਰਤੀ ਕਰਨ ਸਬੰਧੀ ਵੀ ਵਿਚਾਰ ਵਟਾਂਦਰਾ ਹੋਇਆ।

ਮੇਅਰ ਸਿੱਧੂ ਨੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਹਾਊਸ ਮੀਟਿੰਗਾਂ ਦੌਰਾਨ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਸਬੰਧੀ ਮਤਾ ਹਰ ਹਾਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਇਸ ਤੋਂ ਇਲਾਵਾ ਇਹ ਵੀ ਵਾਅਦਾ ਕੀਤਾ ਕਿ ਅਗਲੇ 2-3 ਦਿਨਾਂ ਦੇ ਅੰਦਰ ਆਧੁਨਿਕ ਸਫ਼ਾਈ ਪ੍ਰਬੰਧਾਂ ਲਈ ਲੋੜੀਂਦਾ ਸਾਜ਼ੋ-ਸਾਮਾਨ ਮੁਹੱਈਆ ਕਰਵਾ ਦਿੱਤਾ ਜਾਵੇਗਾ। ਸਫ਼ਾਈ ਸੇਵਕ ਭਾਈਚਾਰੇ ਲਈ ਮੈਡੀਕਲ ਸਿਹਤ ਬੀਮਾ ਅਤੇ ਇਲਾਜ ਦੀਆਂ ਸਹੂਲਤਾਂ ਦੇਣ ਲਈ ਸਰਕਾਰ ਨੂੰ ਇੱਕ ਪੱਤਰ ਲਿਖਿਆ ਜਾਵੇਗਾ ਤਾਂ ਜੋ ਇਹ ਸਹੂਲਤਾਂ ਮੁਹੱਈਆ ਕਰਨ ਲਈ ਨਿਯਮ ਬਣਾਵੇ। ਮੇਅਰ ਸਿੱਧੂ ਨੇ ਸਫ਼ਾਈ ਸੇਵਕ ਭਾਈਚਾਰੇ ਦਾ ਸਮਰਪਿਤ ਸੇਵਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਨਿਗਮ ਉਨ੍ਹਾਂ ਦੀ ਭਲਾਈ ਅਤੇ ਬਿਹਤਰੀ ਲਈ ਪੂਰੀ ਤਰਾਂ ਵਚਨਬੱਧ ਹੈ।

Leave a Reply

Your email address will not be published. Required fields are marked *