ਯੂਥ ਅਕਾਲੀ ਦਲ ਦੇ ਸੂਬਾ ਪੱਧਰੀ ਸਮਾਗਮ ਵਿੱਚ ਹਲਕਾ ਅਮਲੋਹ ਤੋਂ 14 ਨਵੰਬਰ ਨੂੰ ਵੱਡੀ ਗਿਣਤੀ ਨੌਜਵਾਨ ਸ਼ਾਮਿਲ ਹੋਣਗੇ:– ਰਾਜੂ ਖੰਨਾ।
ਸੁਖਬੀਰ ਬਾਦਲ ਨੌਜਵਾਨਾਂ ਲਈ ਕਰਨਗੇ ਵੱਡੇ ਐਲਾਨ।
ਅਮਲੋਹ, 10 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਯੂਥ ਅਕਾਲੀ ਦਲ ਵੱਲੋਂ 14 ਨਵੰਬਰ ਨੂੰ ਵਿਧਾਨ ਸਭਾ ਹਲਕਾ ਗਿੱਲ ਅੰਦਰ ਗੁਰਦੁਆਰਾ ਆਲਮਗੀਰ ਸਾਹਿਬ ਨਜ਼ਦੀਕ ਤਾਜ਼ ਪੈਲਿਸ ਵਿੱਚ ਕੀਤੇ ਜਾ ਰਹੇ ਸੂਬਾ ਪੱਧਰੀ ਯੂਥ ਸਮਾਗਮ ਵਿੱਚ ਹਲਕਾ ਅਮਲੋਹ ਤੋ ਵੱਡੀ ਗਿਣਤੀ ਵਿੱਚ ਯੂਥ ਨੌਜਵਾਨ ਸ਼ਾਮਿਲ ਹੋਣਗੇ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਜਿਥੇ ਪੰਜਾਬ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਐਲਾਨ ਕੀਤੇ ਜਾਣਗੇ
ਉਥੇ ਇਸ ਸੂਬਾ ਪੱਧਰੀ ਯੂਥ ਸਮਾਗਮ ਨੂੰ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੋਂ ਇਲਾਵਾ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਸੰਬੋਧਨ ਕਰੇਂਗੀ। ਉਹਨਾਂ ਕਿਹਾ ਕਿ ਇਹ ਯੂਥ ਸਮਾਗਮ ਨੌਜਵਾਨ ਵਰਗ ਵਿੱਚ ਇੱਕ ਚੇਤਨਤਾ ਪੈਦਾ ਹੀ ਨਹੀਂ ਕਰੇਗਾ ਸਗੋਂ ਯੂਥ ਅਕਾਲੀ ਦਲ ਵਿੱਚ ਮਿਹਨਤ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਅੱਗੇ ਵੱਧਣ ਦਾ ਮੌਕਾ ਵੀ ਪ੍ਰਦਾਨ ਕਰੇਗਾ। ਉਹਨਾਂ ਹਲਕਾ ਅਮਲੋਹ ਦੇ ਯੂਥ ਨੌਜਵਾਨਾਂ, ਅਕਾਲੀ ਵਰਕਰਾਂ ਤੇ ਆਗੂਆਂ ਨੂੰ 14 ਨਵੰਬਰ ਨੂੰ ਸਵੇਰੇ 10 ਵਜੇ ਆਲਮਗੀਰ ਤਾਜ਼ ਪੈਲਿਸ ਵਿੱਚ ਪੁੱਜ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣਨ ਲਈ ਹੁੰਮ ਹੁੰਮਾ ਕੇ ਪੁੱਜਣ ਦੀ ਅਪੀਲ ਵੀ ਕੀਤੀ।

