ਪੰਜਾਬ ਵਿਚ ਵਾਪਰਿਆ ਵੱਡਾ ਹਾਦਸਾ, ਦਰਜਨਾਂ ਗੱਡੀਆਂ ਦੀ ਟੱਕਰ, ਇਕ ਦੀ ਮੌਤ
ਲੁਧਿਆਣਾ 13 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਵਿਚ ਵਿਸ਼ਵਕਰਮਾ ਡੇਅ ਵਾਲੇ ਦਿਨ ਵੱਡਾ ਵਾਦਸਾ ਵਾਪਰਿਆ ਹੈ| ਜਿਸ ਵਿਚ ਇਕ ਤੋਂ ਬਾਅਦ ਇਕ ਦਰਜਨਾਂ ਗੱਡੀਆਂ ਦੀ ਆਪਸ ਵਿਚ ਟੱਕਰ ਹੋ ਗਈ ਹੈ| ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ| ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ ਦੱਸਿਆ ਜਾ ਰਿਹਾ ਹੈ| ਦਰਅਸਲ ਅੱਜ ਸਵੇਰੇ ਨੈਸ਼ਨਲ ਹਾਈਵੇ ’ਤੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਣ ਇਹ ਹਾਦਸਾ ਵਾਪਰਿਆ ਹੈ|
ਇਸ ਹਾਦਸੇ ਵਿਚ ਜਿੱਥੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ, ਉਥੇ ਹੀ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ| ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਹੀ ਉੱਡ ਗਏ ਹਨ| ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ|

