ਪਟਿਆਲਾ

ਮੁੱਖ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਖਿਲਾਫ਼ ਰੋਸ ਧਰਨਾ 6 ਦਸੰਬਰ ਨੂੰ

15 ਤੋਂ 25 ਨਵੰਬਰ ਤੱਕ ਮੰਡਲ ਦਫਤਰਾਂ ਅੱਗੇ ਰੈਲੀਆਂ ਕਰਕੇ ਮੰਗ ਪੱਤਰ ਭੇਜੇ ਜਾਣਗੇ

ਪਟਿਆਲਾ 9 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਦਫਤਰ ਵਿਖੇ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਕੈਬਨਿਟ ਮੰਤਰੀ ਤੇ ਵਿਭਾਗੀ ਮੁੱਖੀ ਵੱਲੋਂ ਮੀਟਿੰਗਾਂ ਵਿੱਚ ਦਿੱਤੇ ਭਰੋਸਿਆਂ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ ਹਨ। ਮੰਗਾਂ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣਾ ਲੰਬੇ ਸਮੇਂ ਤੋਂ ਇਹਨਾਂ ਕੇਸਾਂ ਨੂੰ ਲਟਕਾਇਆ ਜਾ ਰਿਹਾ ਹੈ,ਜਦੋਂ ਕਿ ਬੜੇ ਦੁੱਖ ਦੀ ਗੱਲ ਹੈ ਕਿ ਮਹਿਕਮੇ ਵਿੱਚ ਕਰੀਬ 110 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਕੰਨਟੈਕਟ,ਆਊਟਸੋਰਸਿੰਗ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ 15-15 ਸਾਲ ਕੰਮ ਕਰਦਿਆਂ ਹੋ ਗਏ ਮਹਿਕਮਾ ਕੋਈ ਪੋਲਿਸੀ ਨਹੀਂ ਬਣਾ ਰਿਹਾ ਇਹਨਾਂ ਨੂੰ ਮਹਿਕਮੇ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇ ਜਦੋਂ ਕਿ ਮਹਿਕਮੇ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ।ਆਗੂਆਂ ਨੇ ਕਿਹਾ ਕਿ ਮਹਿਕਮੇ ਵਿੱਚ 6%ਕੋਟੇ ਅਧੀਨ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਪਦ ਉੱਨਤ ਨਹੀਂ ਕੀਤਾ ਜਾ ਰਿਹਾ

ਜਦ ਕਿ ਉਹਨਾਂ ਵੱਲੋਂ ਵਿਭਾਗੀ ਟੈਸਟ ਪਾਸ ਕਰ ਲਿਆ ਹੈ 15% ਕੋਟੇ ਅਧੀਨ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਪਦ ਉੱਨਤ ਕਰਨ ਲਈ ਬੇ ਫਜ਼ੂਲ ਇਤਰਾਜ਼ ਲਾ ਕੇ ਲਟਕਾਇਆ ਜਾ ਰਿਹਾ ਹੈ,ਜੀ ਪੀ ਐਫ ਅਤੇ ਐਨ ਪੀ ਐਸ ਦੇ ਕੇਸ ਲੰਬੇ ਸਮੇਂ ਤੋਂ ਰੁਲ਼ ਰਹੇ ਹਨ ,ਰਿੱਟ ਪਟੀਸ਼ਨਾ ਦੇ ਬਕਾਇਆਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਦਰਜਾ ਤਿੰਨ ਫੀਲਡ ਕਰਮਚਾਰੀਆਂ ਨੂੰ ਕੰਨਵੈਨਸ ਅਲਾਊਸ ਦੇਣਾ,ਅਤੇ ਹੋਰ ਮੰੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਨਹੀਂ ਹੋ ਰਿਹਾ, ਮਹਿਕਮੇ ਦੇ ਅਧਿਕਾਰੀਆਂ ਵੱਲੋਂ ਟਾਲ ਮਟੋਲ ਕੀਤੀ ਜਾ ਰਹੀ ਹੈ ਪੈ੍ਸ ਬਿਆਨ ਜਾਰੀ ਕਰਦਿਆਂ ਸੂਬਾ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਮੀਟਿੰਗ ਦੌਰਾਨ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ ਮਿਤੀ 06-12-2023 ਨੂੰ ਮੁੱਖ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਖਿਲਾਫ਼ ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਜਿਸ ਵਿੱਚ ਪੰਜਾਬ ਭਰ ਤੋਂ ਮੁਲਾਜਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਮੱਖਣ ਸਿੰਘ ਵਾਹਿਦਪੁਰੀ,ਅਨਿਲ ਕੁਮਾਰ ਬਰਨਾਲਾ, ਜਸਵੀਰ ਖੋਖਰ, ਹਰਪ੍ਰੀਤ ਗਰੇਵਾਲ, ਗੁਰਵਿੰਦਰ ਖਮਾਣੋਂ, ਕਰਮ ਸਿੰਘ ਰੋਪੜ,ਸੁਖਚੈਨ ਸਿੰਘ,ਬਲਰਾਜ ਮੌੜ, ਮਾਲਵਿੰਦਰ ਸੰਧੂ, ਸੁਖਦੇਵ ਚੰਗਾਲੀਵਾਲਾ, ਫੁੰਮਣ ਸਿੰਘ ਕਾਠਗੜ, ਸਤਿਅਮ ਮੋਗਾ, ਜੱਗਾ ਸਿੰਘ ਮਾਨਸਾ,ਕਰਮਪੁਰੀ ਮੁਹਾਲੀ,ਹਰਪਾਲ ਸੁਨਾਮ, ਰਣਜੀਤ ਅਨੰਦਪੁਰ ਸਾਹਿਬ,ਆਦਿ ਆਗੂ ਹਾਜ਼ਰ ਹੋਏ। ਮੀਟਿੰਗ ਵਿੱਚ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਕਾਰਜਕਾਰੀ ਅਫਸਰ ਚੰਡੀਗੜ੍ਹ ਦੇ ਖਿਲਾਫ 30 ਨਵੰਬਰ ਨੂੰ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ।

Leave a Reply

Your email address will not be published. Required fields are marked *