ਪੰਜਾਬਪਟਿਆਲਾ

ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਰਾਜਪੂਰਾ ਦਾ ਦੌਰਾ

ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਲਿਆ ਜਾਇਜਾ
ਪਟਿਆਲਾ 17 ਨਵੰਬਰ (ਰਮਨਦੀਪ/ਮਧੂਸਾਰ ਬਿਊਰੋ) ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਰਾਜਪੂਰਾ ਦਾ ਦੌਰਾ ਕੀਤਾ ਗਿਆ। ਦੋਰੇ ਦੋਰਾਣ ਸਭ ਤੋਂ ਪਹਿਲਾ ਉਹਨਾਂ ਵੱਲੋਂ ਸਟਾਫ ਦੀ ਹਾਜਰੀ ਚੈਕ ਕੀਤੀ।

ਇਸ ਉਪਰੰਤ ਉਹਨਾਂ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਦੀ ਓ.ਪੀ.ਡੀ ਵਿੱਚ ਜਾ ਕੇ ਡਾਕਟਰਾਂ ਨਾਲ ਰੂਬਰੂ ਹੋਏ ਅਤੇ ਇਲਾਜ ਲਈ ਆਏ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਮਰੀਜਾਂ ਤੋਂ ਹਸਪਤਾਲ ਵਿੱਚ ਉਹਨਾਂ ਦੇ ਕੀਤੇ ਜਾ ਰਹੇ ਇਲਾਜ ਬਾਰੇ ਜਾਣਕਾਰੀ ਲਈ। ਜਿਸ ਤੇਂ ਮਰੀਜਾਂ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਵੱਲੋ ਕੀਤੇ ਜਾ ਰਹੇ ਇਲਾਜ ਤੇਂ ਤੱਸਲੀ ਪ੍ਰਗਟ ਕੀਤੀ।ਉਹਨਾਂ ਸਿਵਲ ਹਸਪਤਾਲ ਦੇ ਐਮਰਜੈਂਸੀ, ਡੇਂਗੁ ਵਾਰਡ , ਐਮ.ਸੀ.ਐਚ ਵਿੰਗ, ਮੇਲ ਫੀਮੇਲ ਵਾਰਡ, ਲੇਬਰ ਰੂਮ, ਡੀ ਅਡਿਕਸ਼ਨ ਸੈਂਟਰ ਆਦਿ ਦਾ ਵੀ ਨਿਰੀਖਣ ਕੀਤਾ। ਵਾਰਡਾਂ ਦੇ ਦੋਰੇ ਦੋਰਾਣ ਉਹਨਾਂ ਦਾਖਲ ਮਰੀਜਾਂ ਦਾ ਹਾਲਚਾਲ ਪੁੱਛਿਆ।ਉਹਨਾਂ ਐਮਰਜੈਂਸੀ ਵਿੱਚ ਵਰਤਣ ਲਈ ਰੱਖੀਆਂ ਦਵਾਈਆਂ ਦੀ ਐਕਸਪਾਇਰੀ ਮਿਤੀ ਵੀ ਚੈਕ ਕੀਤੀ। ਉਹਨਾਂ ਸਬੰਧਤ ਇੰਚਾਰਜ ਨੂੰ ਕਿਹਾ ਕਿ ਐਮਰਜੈਂਸੀ ਵਿੱਚ ਦਵਾਈਆਂ ਦੀ ਕਿਸੇ ਕਿਸਮ ਦੀ ਘਾਟ ਨਹੀ ਹੋਣੀ ਚਾਹੀਦੀ । ਇਸ ਮੋਕੇ ਉਹਨਾਂ ਸਮੂਹ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਬਰਤਣ, ਮਰੀਜਾਂ ਦੇ ਲੈਬ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਵਿੱਚ ਹੀ ਦੇਣੀਆਂ ਯਕੀਨੀ ਬਣਾਉਣ, ਡਿਉਟੀ ਦੋਰਾਣ ੇ ਸਮੇਂ ਦੀ ਪਾਬੰਦੀ ਅਤੇ ਹਸਪਤਲਾ ਵਿੱਚ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।ਉਹਨਾਂ ਕਿਹਾ ਕਿ ਸਰਕਾਰੀ ਡਾਕਟਰਾਂ ਨੁੰ ਨਿੱਜੀ ਪ੍ਰੈਕਟਿਸ ਦੀ ਮਨਾਹੀ ਹੈ ਅਤੇ ਜੇਕਰ ਕਿਸੇ ਡਾਕਟਰ ਵਿੱਰੁਧ ਅਜਿਹੀ ਸ਼ਿਕਾਇਤ ਪਾਈ ਗਈ ਤਥ ਸਬੰਧਤ ਡਾਕਟਰ ਵਿੱਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮੋਕੇ ਉਹਨਾਂ ਨਾਲ ਜਿਲਾ ਮਾਸ ਮੀਡੀਆ ਅਫਸਰ ਿਸ਼ਨ ਕੁਮਾਰ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਡਾ.ਹਰਮੀਤ ਬੋਪਾਰਾਏ ਵੀ ਹਾਜਰ ਸਨ।

Leave a Reply

Your email address will not be published. Required fields are marked *