ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਹਾਸਲ ਕੀਤਾ ਸਿਲਵਰ ਮੈਡਲ

ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਨੇ ਥਾਈਲੈਂਡ ਵਿੱਚ ਚੱਲ ਰਹੀ ਆਰਚਰੀ ਦੀ ਪੈਰਾ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਹਾਸਲ ਕੀਤਾ ਹੈ ਵਰਣਨਯੋਗ ਹੈ ਕਿ ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਦੇਸ਼ਾਂ ਦੇ ਪ੍ਰਤੀਯੋਗੀ ਭਾਗ ਲੈ ਰਹੇ ਹਨ। ਖ਼ਾਲਸਾ ਕਾਲਜ ਪਟਿਆਲਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਸ ਦੀ ਐਮ ਕਾਮ ਦੀ ਵਿਦਿਆਰਥਣ ਪੂਜਾ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਹਾਸਿਲ ਕੀਤਾ ਹੈ। ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਨੇ ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣਾ ਵਧਾਈ ਸੰਦੇਸ਼ ਦਿੰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਸ਼੍ਰੋਮਣੀ ਕਮੇਟੀ ਦੁਆਰਾ ਚਲਾਈਆਂ ਜਾ ਰਹੀਆਂ ਵਿਦਿਅਕ ਸੰਸਥਾਵਾਂ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ।

ਇਸ ਕਾਲਜ ਦੇ ਅਨੇਕਾਂ ਹੀ ਵਿਦਿਆਰਥੀਆਂ ਨੇ ਸਾਡਾ ਨਾਮ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕੀਤਾ ਹੈ। ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਪੰਜਾਬ ਸਰਕਾਰ ਅਤੇ ਕਾਲਜ ਦੇ ਆਨਰੇਰੀ ਸਕੱਤਰ ਨੇ ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਖੇਡਾਂ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਹਾਸਲ ਕਰ ਚੁੱਕਾ ਹੈ। ਇਸ ਦੇ ਵਿਦਿਆਰਥੀ ਲਗਾਤਾਰ ਵਿਸ਼ਵ ਪੱਧਰ ਦੀਆਂ ਮੁਕਾਬਲੇਬਾਜ਼ੀਆਂ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਇਸ ਮੌਕੇ ਉਨਾਂ ਕਾਲਜ ਦੇ ਸਟਾਫ ਅਤੇ ਸਮੁੱਚੇ ਵਿਦਿਆਰਥੀਆਂ ਨੂੰ ਵੀ ਵਧਾਈ ਦਿੱਤੀ।
ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਕਾਲਜ ਵੱਲੋਂ ਪੈਦਾ ਕੀਤੇ ਗਏ ਸੁਖਾਵੇਂ ਮਾਹੌਲ ਦੀ ਬਦੌਲਤ ਸਾਡੇ ਵਿਦਿਆਰਥੀ ਵਿੱਦਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਉੱਚ ਪੱਧਰ ਦੀਆਂ ਪ੍ਰਾਪਤੀਆਂ ਕਰ ਰਹੇ ਹਨ। ਐਮ ਕਾਮ ਦੀ ਵਿਦਿਆਰਥਣ ਪੂਜਾ ਦੁਆਰਾ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਹਾਸਲ ਕੀਤੇ ਸਿਲਵਰ ਮੈਡਲ ਦਾ ਜ਼ਿਕਰ ਕਰਦੇ ਹੋਏ ਉਹਨਾਂ ਵਿਦਿਆਰਥਣ ਅਤੇ ਉਸਦੇ ਕੋਚ ਸ. ਸੁਰਿੰਦਰ ਸਿੰਘ ਨੂੰ ਵੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨਾਂ ਡਾ. ਗੁਰਸਰਨ ਸਿੰਘ ਗਿੱਲ ਮੁਖੀ ਫਿਜੀਕਲ ਐਜੂਕੇਸ਼ਨ ਵਿਭਾਗ ਨੂੰ ਵੀ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਕਾਲਜ ਦੇ ਇਸ ਵਿਭਾਗ ਦੇ ਮਿਹਨਤ ਦੀ ਬਦੌਲਤ ਖ਼ਾਲਸਾ ਕਾਲਜ ਵੱਡਾ ਨਾਮ ਕਮਾ ਰਿਹਾ ਹੈ। ਇਸ ਮੌਕੇ ਉਨਾਂ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵੀ ਮੁਬਾਰਕਬਾਦ ਕਿਹਾ। ਸ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾ. ਜਸਲੀਨ ਕੌਰ ਡਿਪਟੀ ਪਿ੍ਰੰਸੀਪਲ ਤੇ ਮੁਖੀ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਵੱਲੋਂ ਵੀ ਐਮ ਕਾਮ ਦੀ ਵਿਦਿਆਰਥਣ ਦੁਆਰਾ ਅੰਤਰਰਾਸ਼ਟਰੀ ਪੱਧਰ ਤੇ ਤਗ਼ਮਾ ਹਾਸਲ ਕਰਨ ਦੇ ਮੌਕੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।

Leave a Reply

Your email address will not be published. Required fields are marked *