ਕੈਬਨਿਟ ਮੰਤਰੀ ਧਾਲੀਵਾਲ ਨੇ ਗੁਰਦੁਆਰਾ ਸਿੰਘ ਸਭਾ ਡਿਸਪੈਂਸਰੀ ਦੀ ਇਮਾਰਤ ਲਈ ਦਿੱਤਾ 5.5 ਲੱਖ ਰੁਪਏ ਦਾ ਚੈਕ
ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 27 ਨਵੰਬਰ:(ਸੋਨੂੰ ਨਰੂਲਾ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਸੂਬੇ ਵਿੱਚ ਸਿਖਿਆ ਅਤੇ ਸਿਹਤ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸੇ ਹੀ ਤਹਿਤ ਸੂਬਾ ਵਾਸੀਆਂ ਨੂੰ ਚੰਗੀ ਸਿਖਿਆ ਮੁਹੱਈਆ ਕਰਨ ਦੇ ਉਦੇਸ਼ ਨਾਲ ਸਕੂਲ ਆਫ ਐਮੀਨੈਂਸ ਅਤੇ ਸਿਹਤ ਲਈ ਆਮ ਆਦਮੀ ਕਲੀਨਿਕ ਖੋਲੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਅਖਤਿਆਰੀ ਫੰਡ ਵਿੱਚੋਂ ਗੁਰਦੁਆਰਾ ਸਿੰਘ ਸਭਾ ਕਾਲਿਆਂਵਾਲਾ ਖੂਹ ਦੀ ਪ੍ਰਬੰਧਕ ਕਮੇਟੀ ਨੂੰ ਡਿਸਪੈਂਸਰੀ ਬਣਾਉਣ ਲਈ 5.5 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਡਿਸਪੈਂਸਰੀ ਲੋਕਾਂ ਦਾ ਮੁਫਤ ਇਲਾਜ ਕਰ ਰਹੀ ਹੈ ਅਤੇ ਇਸ ਡਿਸਪੈਂਸਰੀ ਵਿੱਚ ਡਾਕਟਰ ਬਿਨਾਂ ਕਿਸੇ ਫੀਸ ਤੋਂ ਲੋਕਾਂ ਦੀ ਸੇਵਾ ਕਰ ਰਹੇ ਹਨ।
ਸ੍ਰ ਧਾਲੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਗੁਰਦੁਆਰਾ ਨੂੰ ਸੰਗਤਾਂ ਦੀ ਸਹੂਲਤ ਇਕ ਵਾਟਰ ਕੂਲਰ ਵੀ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਨਾਲਾ ਹਲਕੇ ਵਿੱਚ ਜਿੰਨੇ ਵੀ ਗੁਰੂ ਘਰ ਜਾਂ ਧਾਰਮਿਕ ਅਦਾਰੇ ਹਨ ਦੀ ਮਦਦ ਕੀਤੀ ਜਾਵੇਗੀ ਅਤੇ ਸੰਗਤਾਂ ਦੀ ਸਹੂਲਤ ਲਈ ਵਧੀਆ ਬਣਾਇਆ ਜਾਵੇਗਾ ਤਾਂ ਜੋ ਲੋਕ ਗੁਰੂ ਘਰ ਦਾ ਅਸ਼ੀਰਵਾਦ ਲੈ ਸਕਣ। ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਚਰਨਜੀਤ ਸਿੰਘ ਸਿੱਧੂ, ਗੁਰਜੰਟ ਸਿੰਘ ਸੋਹੀ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ, ਸਕੱਤਰ ਕਾਬਲ ਸਿੰਘ ਸ਼ਾਹਪੁਰ, ਗੁਰਦੀਪ ਸਿੰਘ, ਮੂਰਤਾ ਸਿੰਘ, ਜਸਪਿੰਦਰ ਛੀਨਾ, ਅਮਰੀਕ ਸਿੰਘ ਤੋਂ ਇਲਾਵਾ ਹੋਰ ਪੰਤਵੰਤੇ ਵੀ ਹਾਜਰ ਸਨ।

