ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਅੱਜ ਗੁਰਦੁਆਰਾ ਸਿੰਘ ਸਭਾ ਵਿੱਚ ਮਨਾਵੇਗਾ ਸਦਭਾਵਨਾ ਦਿਵਸ :ਅਮਰਿੰਦਰ ਸਿੰਘ ਬਜਾਜ

ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਖੂਨਦਾਨੀ

ਪਟਿਆਲਾ 6 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ.ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਸ੍ਰ.ਅਮਰਿੰਦਰ ਸਿੰਘ ਬਜਾਜ ਦੀ ਅਗਵਾਈ ਵਿੱਚ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਸਦਭਾਵਨਾ ਦਿਵਸ ਦੌਰਾਨ ਗੁ:ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਵੇਰੇ 10.00 ਵਜੇ ਪਾਏ ਜਾਣਗੇ ਅਤੇ ਇਸਤੋਂ ਉਪਰੰਤ ਖੂਨਦਾਨ ਕੈਂਪ ਵੀ ਆਯੋਜਨ ਕੀਤਾ ਜਾਵੇਗਾ।

ਜਾਣਕਾਰੀ ਦਿਦਿੰਆਂ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਨੇ ਦੱਸਿਆ ਕਿ ਇਸ ਸਦਭਾਵਨਾ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਸਾਹਿਬਾਨ ਵੀ ਸ਼ਮੂਲੀਅਤ ਕਰਨਗੇ।ਉਹਨਾਂ ਅਪੀਲ ਕੀਤੀ ਕਿ ਖੂਨਦਾਨ ਕਰਨ ਵਾਲੇ ਸੱਜਣ ਇਸ ਖੂਨਦਾਨ ਕੈਂਪ ਵਿੱਚ ਵੱਦ ਤੋਂ ਵੱਧ ਸ਼ਮੂਲੀਅਤ ਕਰਨ ।ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਰਹੇ, ਜਿਹਨਾਂ ਨੇ ਹਮੇਸ਼ਾ ਪੰਜਾਬ ਉੱਚੀਆਂ ਬੁਲੰਦੀਆਂ ਤੇ ਪਹੁੰਚਾਇਆ ਅੱਜ ਸਾਡਾ ਸਾਰਿਆ ਦਾ ਫਰਜ਼ ਹੈ ਕਿ ਉਹਨਾਂ ਦਾ ਜਨਮ ਦਿਨ ਜਿਥੇ ਸਦਭਾਵਨਾ ਦਿਵਸ ਦੇ ਤੌਰ ਤੇ ਮਨਾਈਏ ਉਥੇ ਹੀ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਸਤਿਕਾਰ ਭੇਂਟ ਕਰੀਏ।

Leave a Reply

Your email address will not be published. Required fields are marked *