ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਲੱਗਣ ਵਾਲੇ ਖੂਨਦਾਨ ਕੈਂਪ ਲਈ ਨੌਜਵਾਨਾਂ ਵਿੱਚ ਵਧੇਰੇ ਉਤਸ਼ਾਹ:— ਰਾਜੂ ਖੰਨਾ।
ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਛੇਵੀਂ ਪਾਤਸ਼ਾਹੀ ਸੌਟੀ ਵਿਖੇ ਪੁੱਜ ਕਿ ਅਰਦਾਸ ਵਿੱਚ ਸ਼ਾਮਲ ਹੋ ਕੇ ਖੂਨਦਾਨ ਕੈਂਪ ਦਾ ਹਿੱਸਾ ਬਣਨ।
ਅਮਲੋਹ,07 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪਣੇ ਮਹਿਬੂਬ ਨੇਤਾ ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ ਪ੍ਰਕਾਸ਼ ਸਿੰਘ ਬਾਦਲ ਦੇ 8 ਦਸੰਬਰ ਨੂੰ ਜਨਮਦਿਨ ਤੇ ਮਨਾਏ ਜਾ ਰਹੇ ਸਦਭਾਵਨਾ ਦਿਵਸ ਤੇ ਲਗਾਏ ਜਾ ਰਹੇ ਖੂਨਦਾਨ ਕੈਂਪ ਨੂੰ ਲੈਕੇ ਹਲਕਾ ਅਮਲੋਹ ਦੀਆਂ ਸਮੁੱਚੀਆਂ ਸੰਗਤਾਂ ਤੇ ਯੂਥ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਦਭਾਵਨਾ ਦਿਵਸ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਸਮੇਂ ਹਲਕਾ ਅਮਲੋਹ ਦੇ ਪ੍ਰਮੁੱਖ ਯੂਥ ਨੌਜਵਾਨਾਂ ਨਾਲ ਮੀਟਿੰਗ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਕੱਲ 8 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਛੇਵੀਂ ਪਾਤਸ਼ਾਹੀ ਸੌਟੀ ਵਿਖੇ ਜਿਥੇ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ ਉਥੇ ਸ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਕੱਲ ਮਨਾਏ ਜਾਣ ਵਾਲੇ ਸਦਭਾਵਨਾ ਦਿਵਸ ਦੇ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਜਿਸ ਲਈ ਹਲਕੇ ਦੀ ਸਮੁੱਚੀ ਲੀਡਰਸ਼ਿਪ ਤੇ ਯੂਥ ਨੌਜਵਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਰਾਜੂ ਖੰਨਾ ਨੇ ਹਲਕਾ ਅਮਲੋਹ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਵਰਕਰਾਂ, ਆਗੂਆਂ, ਯੂਥ ਅਕਾਲੀ ਦਲ ਦੇ ਨੌਜਵਾਨਾਂ,ਇਸਤਰੀ ਅਕਾਲੀ ਦਲ ਦੀ ਬੀਬੀਆਂ,ਐਸ ਓ ਆਈ ਦੇ ਵਿਦਿਆਰਥੀਆਂ,ਸਰਪੰਚਾਂ,ਪੰਚਾ,ਸੰਮਤੀ ਮੈਂਬਰ,ਤੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਨੂੰ ਕੱਲ 8 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਸ੍ਰੀ ਛੇਵੀਂ ਪਾਤਸ਼ਾਹੀ ਸੌਟੀ ਵਿਖੇ ਪੁੱਜ ਕਿ ਅਰਦਾਸ ਵਿੱਚ ਸ਼ਾਮਲ ਹੋ ਕੇ ਖੂਨਦਾਨ ਕੈਂਪ ਦਾ ਹਿੱਸਾ ਬਣਨ ਦੀ ਬੇਨਤੀ ਵੀ ਕੀਤੀ। ਅੱਜ ਦੀ ਮੀਟਿੰਗ ਵਿੱਚ ਸੀਨੀਅਰ ਯੂਥ ਆਗੂ ਕੰਵਲਜੀਤ ਸਿੰਘ ਗਿੱਲ,ਐਡ ਸੀਤਲ ਸ਼ਰਮਾ, ਇਕਬਾਲ ਸਿੰਘ ਅੰਨੀਆ,ਹਰਵਿੰਦਰ ਸਿੰਘ ਬਿੰਦਾ ਮਾਜਰੀ, ਵਿੱਕੀ ਮਿੱਤਲ,ਗੁਰਜੀਤ ਸਿੰਘ ਬੱਬੂ, ਹਰਦੀਪ ਸਿੰਘ ਗੋਰਾ, ਜਸ਼ਨ ਸਾਹਪੁਰ, ਹਰਕੀਰਤ ਸਿੰਘ ਸਲਾਣਾ,ਤਰਸੇਮ ਸਿੰਘ ਤੂਫਾਨ, ਅਮਰਜੀਤ ਸਿੰਘ ਲਾਡਪੁਰ,ਸਿਵਕਾਤ ਤਿਵਾੜੀ, ਸੁਖਵਿੰਦਰ ਸਿੰਘ ਕਾਲਾ ਅਰੌੜਾ,ਅੰਗਰੇਜ਼ ਸਿੰਘ ਲਾਡਪੁਰ, ਰਾਜਨ ਅਰੋੜਾ,ਗੁਰਪੰਥ ਸਿੰਘ ਤੂਫਾਨ, ਗੁਰਸੇਵਕ ਸਿੰਘ ਭਾਂਬਰੀ, ਚਰਨਜੀਤ ਚੰਨਾ,ਸੋਹਣ ਸਿੰਘ ਭਾਂਬਰੀ, ਹਰਸ਼ ਕੁੰਜਾਰੀ, ਰੁਪਿੰਦਰ ਸਿੰਘ ਕੁੰਜਾਰੀ, ਐਡਵੋਕੇਟ ਗੁਰਿੰਦਰ ਸਿੰਘ ਬੜੈਚਾ,ਆਦਿ ਹਾਜ਼ਰ ਸਨ।

