ਪੋਲੀਓ ਜਾਗਰੂਕਤਾ ਸਬੰਧੀ ਰਿਕਸ਼ਿਆਂ ਨੂੰ ਕੀਤਾ ਰਵਾਨਾ।
10 ਤੋਂ 12 ਦਸੰਬਰ ਤੱਕ ਚਲਾਈ ਜਵੇਗੀ ਪਲਸ ਪੋਲੀਓ ਮੁਹਿੰਮ ।
10 ਦਸੰਬਰ ਦਿਨ ਐਤਵਾਰ ਨੂੰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੁੰ ਪੋਲੀਓ ਬੁੰਦਾਂ ਪਿਲਾਉਣ ਲਈ ਲੱਗਣਗੇ ਜਗਾ-ਜਗਾ ਪੋਲੀਓ ਕੈਂਪ : ਸਿਵਲ ਸਰਜਨ ਡਾ. ਰਮਿੰਦਰ ਕੌਰ।
ਪਟਿਆਲਾ, 08 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਬ ਰਾਸ਼ਟਰੀ ਟੀਕਾਕਰਣ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ 10 ਤੋਂ 12 ਦਸੰਬਰ ਦੇ ਸਬੰਧ ਵਿਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲਂੋ ਅੱਜ ਪਲਸ ਪੋਲੀਓ ਮੁਹਿੰਮ ਦੇ ਪ੍ਰਚਾਰ ਲਈ ਦਫਤਰ ਸਿਵਲ ਸਰਜਨ ਤੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਰਿਕਸ਼ਿਆ ਦਾ ਪ੍ਰਬੰਧ ਸਿਹਤ ਵਿਭਾਗ ਵੱਲਂੋ ਵੱਖ-ਵੱਖ ਮੁਹੱਲਿਆਂ, ਸਲੱਮ ਏਰੀਆ, ਫੈਕਟਰੀ ਏਰੀਆ, ਕਲੋਨੀਆਂ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੋਲੀਓ ਮੁਹਿੰਮ ਦਾ ਪ੍ਰਚਾਰ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ 0-5 ਸਾਲ ਤੱਕ ਦੇ ਸਾਰੇ 1,80,402 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 10 ਦਸੰਬਰ ਦਿਨ ਐਤਵਾਰ ਨੂੰ ਜਿਲੇ੍ਹ ਵਿੱਚ ਜਗਾ ਜਗਾ ਬੱਚਿਆਂ ਨੂੰ ਦਵਾਈ ਪਿਲਾਉਣ ਲਈ 921 ਬੂਥ ਲਗਾਏ ਜਾਣਗੇ ਅਤੇ 32 ਟਰਾਂਜਿਟ ਪੁਆਇੰਟ ਬਣਾਏ ਜਾਣਗੇ।fੲਸ ਤੋ ਇਲਾਵਾ 25 ਮੋਬਾਇਲ ਟੀਮਾਂ ਵੀ ਬਣਾਈਆਂ ਗਈਆਂ ਹਨ,
ਜਿਹੜੀਆਂ ਝੁੰਗੀ ਝੋਪੜੀਆਂ, ਮੈਰਿਜ ਪੈਲੇਸਾ, ਭੱਠਿਆਂ, ਪਥੇਰਾਂ, ਦਾਣਾਂ ਮੰਡੀਆਂ, ਸ਼ੈਲਰਾਂ ਤੇ ਨਵੀਆਂ ਉਸਾਰੀ ਅਧੀਨ ਇਮਾਰਤਾਂ ਵਿਚ ਰਹਿੰਦੇ ਮਜਦੂਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣਗੀਆਂ। ਇਹਨਾਂ ਦੇ ਕੰਮ ਕਾਜ ਦੀ ਦੇਖਰੇਖ ਕਰਨ ਲਈ 192 ਸੁਪਰਵਾਈਜਰ ਲਗਾਏ ਗਏ ਹਨ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਅਪੀਲ ਕੀਤੀ ਕਿ ਉਹ ਮੁਹਿੰਮ ਦੋਰਾਨ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਨਾ-ਮੁਰਾਦ ਬਿਮਾਰੀ ਤਂੋ ਬਚਾਉਣ ਲਈ ਪੋਲੀਓ ਵੈਕਸੀਨ ਜਰੂਰ ਪਿਲਾਉਣ। ਉਹਨਾਂ ਦੱਸਿਆ ਕਿ 10 ਦਸੰਬਰ ਦਿਨ ਐਤਵਾਰ ਨੂੰ ਹਰੇਕ ਪਿੰਡ/ਸ਼ਹਿਰ, ਜਨਤਕ ਥਾਂਵਾ ਤੇਂ ਲੋੜ ਅਨੁਸਾਰ ਬੂਥ ਲਗਾਏ ਜਾਣਗੇ ਅਤੇ ਜ਼ੋ ਬੱਚੇ ਕਿਸੇ ਕਾਰਣ 10 ਦਸੰਬਰ ਦਿਨ ਐਤਵਾਰ ਨੂੰ ਇਹਨਾਂ ਬੂਥਾਂ ਤੇ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ 11 ਅਤੇ 12 ਦਸੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਪੋਲੀਓ ਰੋਕੂ ਵੈਕਸੀਨ ਦੀਆਂ ਬੂੰਦਾਂ ਪਿਲਾਉਣਗੀਆਂ। ਇਸ ਮੋਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ,ਸਹਾਇਕ ਸਿਵਲ ਸਰਜਨ ਡਾ. ਰਚਨਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ ਸਿੰਘ, ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੂਮੀਤ ਸਿੰਘ, ਸਹਾਇਕ ਕੰਟਰੋਲਰ ਵਿੱਤ ਤੇ ਲੇਖਾ, ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਤੇ ਜਸਜੀਤ ਕੌਰ , ਗੀਤਾ ਰਾਣੀ, ਬਿੱਟੂ ਕੁਮਾਰ ਅਤੇ ਸਟਾਫ ਹਾਜਰ ਸੀ ।

