ਪਟਿਆਲਾ

ਸਨਾਤਨ ਧਰਮ ਸਭਾ ਨੇ ਕੇਂਦਰ ਸਰਕਾਰ ਵੱਲੋਂ ਧਾਰਾ—370 ਹਟਾਉਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਨਿੱਘਾ ਸਵਾਗਤ।

ਧਾਰਾ 370 ਹਟਾਉਣ ਦੇ ਫੈਸਲੇ &#39ਸਤੇ ਸੁਪਰੀਮ ਕੋਰਟ ਦੀ ਮਨਜ਼ੂਰੀ ਨਾਲ, ਇਕ ਦੇਸ਼—ਇਕ ਕਾਨੂੰਨ ਦਾ ਰਸਤਾ ਹੋਇਆ ਸਾਫ।

ਧਾਰਾ 370 ਹਟਾਉਣ ਨਾਲ ਜੰਮੂ—ਕਸ਼ਮੀਰ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦਾ ਰਾਹ ਖੁੱਲ੍ਹਿਆ: ਲਾਲ ਚੰਦ ਜਿੰਦਲ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੀ ਸਨਾਤਨ ਧਰਮ ਸਭਾ (ਰਜਿ:) ਪਟਿਆਲਾ ਦੇ ਪ੍ਰਧਾਨ ਸ਼੍ਰੀ ਲਾਲ ਚੰਦ ਜਿੰਦਲ ਨੇ ਜੰਮੂ—ਕਸ਼ਮੀਰ ਵਿੱਚੋਂ ਧਾਰਾ—370 ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਪ੍ਰਵਾਨਗੀ ਨੂੰ, ਦੇਸ਼ ਵਿਰੋਧੀ ਤਾਕਤਾਂ ਦੇ ਮੂੰਹ ‘ਤੇ ਕਰਾਰੀ ਚਪੇੜ ਦਸਿਆ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਬਹੁਤ ਹੀ ਸ਼ਲਾਘਾਯੋਗ ਅਤੇ ਸਵਾਗਤਯੋਗ ਫੈਸਲਾ ਦੱਸਦਿਆਂ, ਸ਼੍ਰੀ ਲਾਲ ਚੰਦ ਜਿੰਦਲ ਨੇ ਕਿਹਾ ਕਿ ਇਸ ਨਾਲ ਪੂਰੇ ਦੇਸ਼ ਵਿੱਚ ਇੱਕ ਦੇਸ਼ – ਇੱਕ ਕਾਨੂੰਨ ਲਾਗੂ ਕਰਨ ਦੀ ਕੇਂਦਰ ਸਰਕਾਰ ਦੀ ਨੀਤੀ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਧਾਰਾ—370 ਹਟਾਏ ਜਾਣ ਨਾਲ ਜੰਮੂ—ਕਸ਼ਮੀਰ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੁੱਲਹੇ ਹਨ ਅਤੇ ਜੰਮੂ—ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਲਈ ਤਰੱਕੀ ਦੇ ਨਵੇਂ ਸਾਧਨ ਉਪਲਬਧ ਹੋ ਰਹੇ ਹਨ। ਕੇਂਦਰ ਸਰਕਾਰ ਦੀ ਦਰਿੜ ਇੱਛਾ ਸ਼ਕਤੀ ਸਦਕਾ ਸੂਬੇ ਵਿੱਚ ਦਹਾਕਿਆਂ ਤੋਂ ਫੈਲੇ ਅੱਤਵਾਦ ਨੂੰ ਵੀ ਠੱਲ ਪਈ ਹੈ। ਸ਼੍ਰੀ ਲਾਲ ਚੰਦ ਜਿੰਦਲ ਨੇ ਕੇਂਦਰ ਸਰਕਾਰ ਤੋਂ ਇਹ ਵੀ ਪੁਰਜ਼ੋਰ ਮੰਗ ਕੀਤੀ ਕਿ ਦੇਸ਼ ਦੇ ਵੱਖ—ਵੱਖ ਖੇਤਰਾਂ ਵਿੱਚ ਉਜਾੜੇ ਦੇ ਰੂਪ ਵਿੱਚ ਰਹਿ ਰਹੇ ਕਸ਼ਮੀਰੀ ਹਿੰਦੂਆਂ ਦਾ ਮੁੜ ਵਸੇਬਾ ਕਸ਼ਮੀਰ ਵਿੱਚ ਸੁਰੱਖਿਅਤ ਅਤੇ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਉਨ੍ਹਾਂ ਨੂੰ ਵਾਪਸ ਕੀਤੀਆਂ ਜਾਣ।

Leave a Reply

Your email address will not be published. Required fields are marked *