ਪੋਲੀਓ ਮੁਹਿੰਮ ਤਿੰਨ ਦਿਨਾਂ ਦੌਰਾਨ 1 ਲੱਖ 85 ਹਜਾਰ 072 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ,
ਸੌ ਫੀਸਦੀ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਕੀਤਾ ਪੂਰਾ: ਸਿਵਲ ਸਰਜਨ ਡਾ. ਰਮਿੰਦਰ ਕੌਰ
ਪਟਿਆਲਾ, 12 ਦਿਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਬ ਰਾਸ਼ਟਰੀ ਪਲਸ ਪੋਲੀਓ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਅੰਤਿਮ ਦਿਨ ਤੱਕ ਪਟਿਆਲਾ ਜਿਲ੍ਹੇ ਵਿਚ 0-5 ਸਾਲ ਤੱਕ ਦੇ 1,85,072 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਅੱਜ ਪੋਲੀਓ ਮੁਹਿੰਮ ਦੇ ਅੰਤਿਮ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ 1,43,800 ਘਰਾਂ ਦਾ ਦੌਰਾ ਕਰਕੇ 27,783 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ। ਜਿਸ ਨਾਲ ਜਿਲੇ੍ਹ ਵਿੱਚ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੁੰਦਾ ਪਿਲਾਉਣ ਦਾ 100 ਫੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ।
ਡਾ. ਰਮਿੰਦਰ ਕੌਰ ਨੇ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਦੇ ਪਹਿਲੇ ਦਿਨ ਐਤਵਾਰ ਨੂੰ ਜਨਤਕ ਥਾਂਵਾ, ਪਿੰਡਾਂ ਅਤੇ ਸ਼ਹਿਰਾਂ ਵਿਚ ਲੋੜ ਅਨੁਸਾਰ ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਸਨ।ਜਿਹੜੇ ਬੱਚੇ ਕਿਸੇ ਕਾਰਨ ਬੂਥਾਂ ਤੇ ਪੋਲੀਓ ਦਵਾਈ ਪੀਣ ਤੋ ਵਾਂਝੇ ਰਹਿ ਗਏ ਸਨ, ਉਹਨਾਂ ਬੱਚਿਆਂ ਨੂੰ 11 ਅਤੇ 12 ਦਿਸੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਮਹਿੰਮ ਨੂੰ ਸਫਲਤਾਪੁਰਵਕ ਨੇਪਰੇ ਚਾੜਨ ਲਈ ਸਿਹਤ ਸਟਾਫ, ਮਾਤਾ ਕੌਸ਼ੱਲਿਆ ਨਰਸਿੰਗ ਸਕੂਲ, ਅਸ਼ੋਕਾ ਨਰਸਿੰਗ ਕਾਲਜ ਦੇ ਵਿਦਿਆਰਥੀ , ਆਂਗਨਵਾੜੀ ਵਰਕਰ, ਆਸ਼ਾ ਵਰਕਰ, ਸਮਾਜ ਸੇਵੀ ਸੰਸਥਾਵਾਂ, ਪੰਚਾਇਤਾ, ਵੱਖ ਵੱਖ ਵਿਭਾਗਾ ਅਤੇ ਲੋਕਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।ਜਿਲ੍ਹੇ ਵਿੱਚ ਚਲਾਈ ਇਹ ਮੁਹਿੰਮ ਦੀ ਸਿਵਲ ਸਰਜਨ ਅਤੇ ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਵੀ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਸੁਪਰਵੀਜਨ ਕੀਤੀ ਗਈ।

