ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸਬੰਧੀ ਪੋਸਟਰ ਰਿਲੀਜ਼
ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ 16 ਦਸੰਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ : ਜਥੇਦਾਰ ਕਰਤਾਰਪੁਰ
ਪਟਿਆਲਾ 12 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਵੱਲੋਂ ਉਲੀਕੇ ਪ੍ਰੋਗਰਾਮਾਂ ਸਬੰਧੀ ਧਾਰਮਕ ਪੋਸਟਰ ਰਿਲੀਜ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਭਾਈ ਸੁਲਤਾਨ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਬੀਤੇ ਦਿਨੀਂ ਪੁੱਜੇ ਹੋਏ ਸਨ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਸਮਾਗਮ ਆਯੋਜਿਤ ਕੀਤੇ ਜਾਣਗੇ, ਜਿਨ੍ਹਾਂ ਦੀ ਆਰੰਭਤਾ 15 ਦਸੰਬਰ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 16 ਦਸੰਬਰ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਦੇਰ ਰਾਤ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਧਾਰਮਕ ਸਮਾਗਮਾਂ ਦੇ ਮੱਦੇਨਜ਼ਰ ਤਿਆਰੀਆਂ ਚੱਲ ਰਹੀਆਂ ਹਨ ਅਤੇ ਸਮਾਗਮ ਦੀ ਸਫਲਤਾ ਲਈ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ, ਧਾਰਮਕ ਜਥੇਬੰਦੀਆਂ ਦਾ ਭਰਪੂਰ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਪੁਰਬ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਨ੍ਹਾਂ ਵਿਚ ਸੰਤ ਮਹਾਂਪੁਰਸ਼, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜੱਥੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਦੌਰਾਨ ਅੰਤ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਸ਼ਹੀਦੀ ਪੁਰਬ ਸਬੰਧੀ ਆਪਣਾ ਅਹਿਮ ਯੋਗਦਾਨ ਗੁਰਦੁਆਰਾ ਪ੍ਰਬੰਧ ਨੂੰ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਆਯੋਜਿਤ ਹੋਣ ਵਾਲੇ ਸਮਾਗਮਾਂ ਵਿਚ ਸੰਗਤਾਂ ਪੁੱਜਣ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

