ਪਟਿਆਲਾ

ਭਾਜਪਾ ਲੇਬਰ ਸੈਲ ਨੇ ਮੀਟਿੰਗਾਂ ਦਾ ਦੌਰ ਕੀਤਾ ਸ਼ੁਰੂ – ਪੱਪੂ ਰਾਜਭਰ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਕੇ.ਕੇ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਲੇਬਰ ਸੈਲ ਪਟਿਆਲਾ ਅਰਬਨ ਦੇ ਪ੍ਰਧਾਨ ਪੱਪੂ ਰਾਜਭਰ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਅੱਜ ਇਸ ਮੌਕੇ ਉਨਾਂ ਨੇ ਮਥੁਰਾ ਕਲੋਨੀ ਇਲਾਕੇ ਵਿੱਚ ਘਰ- ਘਰ ਜਾ ਕੇ ਲੋਕਾਂ ਨੂੰ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਬਾਰੇ ਜਾਗਰੂਕ ਕੀਤਾ ਅਤੇ ਕੇਂਦਰ ਵੱਲੋਂ ਗਰੀਬ ਅਤੇ ਲੋੜਵੰਦਾਂ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਪੱਪੂ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਰਿਕਾਰਡ ਤੀਜੀ ਵਾਰ ਸਰਕਾਰ ਬਣਾਏਗੀ ਅਤੇ ਇੱਕ ਵਾਰ ਫਿਰ ਤੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਦੇ ਤੌਰ ਤੇ ਵਾਗਡੋਰ ਸੰਭਾਲਣਗੇ। ਇਸ ਮੌਕੇ ਡਾ. ਪਿਆਰੇ ਲਾਲ ਰਾਜਭਰ, ਓਮ ਪ੍ਰਕਾਸ਼ ਰਾਜਭਰ, ਸਤੀਸ਼ ਰਾਜਭਰ, ਬਬਲੂ ਰਾਜਭਰ, ਧਰਮਿੰਦਰ ਰਾਜਭਰ, ਸੋਮ ਵਰਸ਼ਾ ਰਾਜਭਰ ਅਤੇ ਬਜਰੰਗੀ ਰਾਜਭਰ ਹਾਜਰ ਸਨ।

Leave a Reply

Your email address will not be published. Required fields are marked *