ਗੈਂਗਸਟਰਾਂ ਨਾਲ ਹੋਏ ਮੁਕਾਬਲੇ ਚ ਜ਼ਖਮੀ ASI ਦਾ ਹਾਲ ਜਾਨਣ ਪੁੱਜੇ CP ਕੁਲਦੀਪ ਚਾਹਲ
ਲੁਧਿਆਣਾ : (ਮਧੂਸਾਰ ਬਿਊਰੋ) ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਜ਼ਖਮੀ ਹੋਏ ਏ. ਐੱਸ. ਆਈ. ਦਲਜੀਤ ਸਿੰਘ ਦਾ ਹਾਲ-ਚਾਲ ਜਾਨਣ ਲਈ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਹਸਪਤਾਲ ਵਿਖੇ ਪੁੱਜੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਏ. ਐੱਸ. ਆਈ. ਦਲਜੀਤ ਸਿੰਘ ਨੂੰ ਮੁਕਾਬਲੇ ਦੌਰਾਨ ਲੱਤ ‘ਚ ਗੋਲੀ ਵੱਜੀ ਹੈ, ਜਿਸ ਤੋਂ ਬਾਅਦ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਮਾਛੀਵਾੜਾ ਦਾ ਰਹਿਣ ਵਾਲਾ ਸੁਖਦੇਵ ਸਿੰਘ ਉਰਫ਼ ਵਿੱਕੀ ਪੁਲਸ ਲਈ ਸਿਰਦਰਦੀ ਬਣਿਆ ਹੋਇਆ ਸੀ। ਬੀਤੇ ਦਿਨ ਪੁਲਸ ਵੱਲੋਂ ਉਸ ਦਾ ਐਨਕਾਊਂਟਰ ਕਰ ਦਿੱਤਾ ਗਿਆ। ਇਸ ਦੌਰਾਨ ਏ. ਐੱਸ. ਆਈ. ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ।

