ਪਟਿਆਲਾ

ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਸਮੁੱਚੇ ਪੰਜਾਬ ਵਿੱਚ ਕੀਤੀਆਂ ਅਰਥੀ ਫੂਕ ਰੈਲੀਆਂ

ਪਟਿਆਲਾ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਿਲ ਬਿਜਲੀ ਮੁਲਾਜਮਾਂ ਦੀਆ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਰਜਿ: ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ. (ਸੁਰਿੰਦਰ ਸਿੰਘ ਪਹਿਲਵਾਨ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ) ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਥਰਮਲਜ਼ ਇੰਪਲਾਈਜ਼ ਕੋ—ਆਰਡੀਨੇਸ਼ਨ ਕਮੇਟੀ, ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਸਬ ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਬਿਜਲੀ ਕਾਮਿਆਂ ਵਲੋਂ ਸਮੁੱਚੇ ਪੰਜਾਬ ਦੇ ਬਿਜਲੀ ਦਫਤਰਾਂ ਅੱਗੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਸੋਧੇ ਸਕੇਲਾਂ ਦਾ ਬਕਾਇਆ, ਏ ਸੀ ਪੀ ਆਦਿ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਮੁਲਾਜ਼ਮਾਂ ਦੇ ਪੈਂਡਿੰਗ ਮਸਲੇ ਹੱਲ ਕਰਨ ਦੀ ਬਜਾਏ ਟਕਰਾਅ ਦੀ ਨੀਤੀ ਅਪਣਾਈ ਜਾ ਰਹੀ ਹੈ । ਇਨ੍ਹਾਂ ਜੱਥੇਬੰਦੀਆਂ ਦੇ ਸੂਬਾਈ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਰਵੇਲ ਸਿੰਘ ਸਹਾਏਪੁਰ , ਕੌਰ ਸਿੰਘ ਸੋਹੀ, ਹਰਪਾਲ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ, ਸਿਕੰਦਰ ਨਾਥ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੰਡਾ, ਸੁਖਵਿੰਦਰ ਸਿੰਘ ਚਾਹਲ, ਜਰਨੈਲ ਸਿੰਘ ਔਲਖ, ਇੰਦਰਜੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ, ਸਰਬਜੀਤ ਸਿੰਘ ਭਾਣਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਦੁੱਮਣਾ, ਲਖਵੰਤ ਸਿੰਘ, ਤੇਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਾਵਰ ਮੈਨੇਜਮੈਂਟ ਵੀ ਜੁਆਇੰਟ ਫੋਰਮ ਨਾਲ ਕੀਤੀਆਂ

ਮੀਟਿੰਗਾਂ ਸਮੇਂ ਹੋਈਆਂ ਸਹਿਮਤੀਆਂ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਕਰ ਰਹੀਆਂ ਹਨ।ਬਿਜਲੀ ਨਿਗਮ ਦੀ ਮੈਨੇਜਮੈਂਟ ਮੁਲਾਜਮਾਂ ਦੇ ਤਨਖਾਹ ਸਕੇਲਾਂ ਵਿੱਚ ਰਹਿੰਦੀਆਂ ਤਰੁੱਟੀਆਂ ਦੂਰ ਕਰਨ ਅਤੇ ਰਹਿੰਦੇ ਭੱਤਿਆ ਵਿੱਚ ਵਾਧਾ ਕਰਨ ਤੋਂ ਇਨਕਾਰੀ ਹੈ, ਸੋਧੇ ਸਕੇਲਾਂ ਦੇ ਬਕਾਏ, ਡੀ ਏ ਦੀਆਂ ਰਹਿਦੀਆਂ ਕਿਸ਼ਤਾਂ ਰਿਲੀਜ਼ ਕਰਨ ਸੀ.ਆਰ.ਏ. 295/19 ਤਹਿਤ ਭਰਤੀ ਸਹਾਇਕ ਲਾਈਨਮੈਨਾਂ ਨੂੰ ਤੰਗ ਪੇ੍ਰਸ਼ਾਨ ਕਰਨ, ਪਰਖ਼ ਕਾਲ ਸਮਾਂ ਪੂਰਾ ਹੋਣ ਦੇ ਬਾਵਜੂਦ ਪੂਰੀ ਤਨਖਾਹ ਰੀਲੀਜ਼ ਕਰਨ , ਸੀ.ਆਰ.ਏ.(293/19,294/19, 295/19, 296/19) ਤਹਿਤ ਭਰਤੀ ਮੁਲਾਜਮਾਂ ਨੂੰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ , ਓ.ਸੀ. ਤੇ ਹੋਰ ਬਰਾਬਰ ਦੀਆਂ ਕੈਟੇਗਰੀਆਂ ਨੂੰ ਪੇ ਬੈਂਡ ਦੇਣ, ਪੁਨਰਉਸਾਰੀ ਦੇ ਨਾਮ ਤੇ ਖਤਮ ਕੀਤੀਆਂ ਮਨਜੂਰ ਸ਼ੁਦਾ ਅਸਾਮੀਆਂ ਬਹਾਲ ਕਰਨ, ਮਿਤੀ 17-07-20 ਤੋਂ ਬਾਅਦ ਭਰਤੀ ਕਰਮਚਾਰੀਆਂ ਨੂੰ ਕੇਂਦਰ ਦੀ ਥਾਂ ਪੰੰਜਾਬ ਸਰਕਾਰ ਦੇ ਸਕੇਲ ਦੇਣ, ਮੁਲਾਜਮਾਂ ਦੀਆਂ ਤਰੱਕੀਆਂ, ਪੁਰਾਣੀ ਪੈਨਸ਼ਨ ਦੀ ਬਹਾਲੀ , ਕੰਟਰੈਕਟ ਐੱਸ ਐੱਸ ਏ /ਲਾਈਨਮੈਨਾਂ ਦਾ ਕੰਟਰੈਕਟ ਸਮਾਂ ਰੈਗੂਲਰ ਸੇਵਾ ਵਿੱਚ ਗਿਣਨ, ਗਰਿੱਡ ਸਬ ਸਟੇਸ਼ਨਾਂ ਤੇ ਕੰਮ ਕਰਦੇ ਕਾਮਿਆਂ ਨੂੰ ਓਵਰ ਟਾਈਮ ਦੀ ਅਦਾਇਗੀ, ਠੇਕੇ ਤੇ ਭਰਤੀ ਕੈਸ਼ੀਅਰ, ਬੀ ਡੀ, ਮੀਟਰ ਰੀਡਰਾਂ ਨੂੰ ਪੱਕੇ ਕਰਨਾ ਆਦਿ ਮਸਲੇ ਪਿਛਲੇ ਲੰਬੇ ਸਮੇਂ ਤੋਂ ਲਮਕਾਅ ਅਵਸਥਾ ਵਿੱਚ ਹਨ, ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਜੇਕਰ ਜੁਆਇੰਟ ਫੋਰਮ ਨਾਲ ਬਣੀਆਂ ਸਹਿਮਤੀਆਂ ਨੂੰ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਜਲਦੀ ਹੀ ਹੋਰ ਵੀ ਤਿੱਖਾ ਸੰਘਰਸ਼ ਪ੍ਰੋਗਰਾਮ ਦਾ ਐਲਾਨ ਕਰਕੇ ਲਾਗੂ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ ।

Leave a Reply

Your email address will not be published. Required fields are marked *