ਪੰਜਾਬਪਟਿਆਲਾ

ਗੁਰਦੁਆਰਾ ਕਰਹਾਲੀ ਸਾਹਿਬ ਤੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣਾ ਸਮੇਂ ਦੀ ਵੱਡੀ ਲੋੜ : ਜਥੇਦਾਰ ਜਰਨੈਲ ਸਿੰਘ ਕਰਤਾਰਪੁਰ

ਪਿੰਡਾਂ ਵਿਚ ਵੱਖ ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਹੋਇਆ ਨਿੱਘਾ ਸਵਾਗਤ

ਡਕਾਲਾ/ਪਟਿਆਲਾ 15 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਦੁਨੀਆ ਦੇ ਇਤਿਹਾਸ ਅੰਦਰ ਵੱਡਮੁੱਲਾ ਅਸਥਾਨ ਹਾਸਲ ਹੋਇਆ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਹੋਰ ਵੀ ਅਗਾਂਹ ਲਿਜਾਇਆ ਜਾਵੇ। ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ

ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਨਗਰ ਕੀਰਤਨ ਦੀ ਆਰੰਭਤਾ ਮੌਕੇ ਹੈਡ ਗ੍ਰੰਥੀ ਗਿਆਨੀ ਸਤਪਾਲ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਨਗਰ ਕੀਰਤਨ ਦਾ ਵੱਖ ਵੱਖ ਪਿੰਡਾਂ ਵਿਚ ਨਿੱਘਾ ਸਵਾਗਤ ਹੋਇਆ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਵੀ ਜੌਹਰ ਵਿਖਾਏ ਅਤੇ ਇਸ ਮੌਕੇ ਸੰਤ ਬਾਬਾ ਸੁਖਵੀਰ ਸਿੰਘ ਜੀ ਕਮਾਲਪੁਰ ਕਾਲੇਕੀ ਵਾਲੇ ਸੰਤਾਂ ਦੀ ਪ੍ਰੇਰਨਾ ਸਦਕਾ ਸੰਗਤ ਨੇ ਉਤਸਾਹ ਨਾਲ ਸੇਵਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਸੁਖਬੀਰ ਸਿੰਘ ਅਵਲੋਵਾਲ, ਜਗਜੀਤ ਸਿੰਘ ਨਨਾਨਸੂ, ਬਾਬਾ ਰਾਣਾ,ਨਾਹਰ ਸਿੰਘ, ਜਗਦੇਵ ਸਿੰਘ, ਬਲਜੀਤ ਸਿੰਘ ਪਰਮਿੰਦਰ ਸਿੰਘ ਪ੍ਰਚਾਰਕ, ਮਨਜੀਤ ਸਿੰਘ ਚੱਪੜ, ਗੁਰਮੀਤ ਸਿੰਘ ਇੰਸਪੈਕਟਰ, ਗੁਰਮੁਖ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *