ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਆਪਣੇ ਫੈਕਲਟੀ ਮੈਂਬਰਾਂ ਲਈ ਡਿਜ਼ਾਇਨ ਯੂਅਰ ਥਿੰਕਿੰਗ ਵਿਸ਼ੇ ਤੇ ਇਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ । ਇਸ ਮੌਕੇ ਪ੍ਰੋ: ਜਸਪ੍ਰੀਤ ਕੌਰ, ਵਿਭਾਗ ਦੇ ਮੁਖੀ ਅਤੇ ਡੀਨ ਭਾਸ਼ਾਵਾਂ ਨੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਡੀ ਸੋਚ ਹੀ ਸਾਡੇ ਕਿਰਦਾਰ ਨੂੰ ਵਧੀਆਂ ਬਣਾਉਦੀ ਹੈ ਅਤੇ ਸਾਡੀ ਜ਼ਿੰਦਗੀ ਵਿਚ ਸਫਲਤਾ ਪ੍ਰਾਪਤ ਕਰਨ ਵਿਚ ਅਹਿਮ ਰੋਲ ਸਾਡੀ ਚੰਗੀ ਸੋਚ ਦਾ ਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਆਪਣੀ ਸੋਚ ਨੂੰ ਸਕਾਰਾਤਮਕ ਢੰਗ ਨਾਲ ਵਰਤੀਏ ਤਾਂ ਸਾਡੀ ਜ਼ਿੰਦਗੀ ਦਾ ਨਤੀਜਾ ਸਭ ਤੋਂ ਵਧੀਆ ਹੋਵੇਗਾ। ਉਨਹਾਂ ਨੇ ਕੋਨਰਜ਼, ਸਮਿਥ ਅਤੇ ਹਿਕਮੈਨ ਦੁਆਰਾ ਲਿਖੀ ਕਿਤਾਬ ‘ਦਾ ਓਜ ਪਿ੍ਰੰਸੀਪਲ-ਗੈਟਿੰਗ ਰਿਜਲਟਸ ਥਰੂ ਇਨਡਿਵਿਜੂਅਲ ਐਂਡ ਓਰਗੇਨਾਜੇਸ਼ਨ ਅਕਾਊਂਟੀਬਿਲਟੀ’ ਤੋਂ ਉਦਾਹਰਨਾਂ ਦੇ ਕੇ ਕਿਹਾ ਕਿ ਜਦੋਂ ਵੀ ਸਾਨੂੰ ਕੋਈ ਡਿਊਟੀ ਸੌਂਪੀ ਜਾਂਦੀ ਹੈ ਤਾਂ ਉਸ ਡਿਊਟੀ ਪ੍ਰਤੀ ਜਵਾਬਦੇਹ ਵੀ ਹੁੰਦੇ ਹਾਂ ਅਤੇ ਸਾਡੇ ਤੋਂ ਇਸ ਨੂੰ ਪੂਰੀ ਤਰ੍ਹਾਂ ਨਿਭਾਉਣ ਦੀ ਉਮੀਦ ਵੀ ਰੱੋਖੀ ਜਾਂਦੀ ਹੈ।

ਅਜਿਹਾ ਕਰਨ ਨਾਲ ਹੀ ਆਪਣੇ ਫ਼ਰਜ਼ ਪ੍ਰਤੀ ਸਕਾਰਾਤਮਕ ਸੋਚ ਰੱਖ ਕੇ ਅਸੀਂ ਖ਼ੁਸ਼ੀ ਨਾਲ ਡਿਊਟੀ ਨਿਭਾ ਕੇ ਅੱਗੇ ਵੱਧ ਸਕਾਂਗੇ। ਇਸ ਮੌਕੇ ਡਾ. ਰੂਬਲ ਬਰਾੜ ਨੇ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਫੈਕਲਟੀ ਮੈਂਬਰਾਂ ਦੀ ਹਾਜ਼ਰੀ ਲਈ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਮੈਂਬਰਾਂ ਨੂੰ ਸਰਦੀਆਂ ਦੀਆਂ ਛੁੱਟੀਆਂ ਨੂੰ ਆਪਣੇ ਅਕਾਦਮਿਕ ਵਿਕਾਸ ਲਈ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਫੈਕਲਟੀ ਮੈਂਬਰਾਂ ਨੂੰ ਮਿਆਰੀ ਖੋਜ ਗਤੀਵਿਧੀਆਂ ਅਤੇ ਈ-ਸਮੱਗਰੀ ਵਰਤਣ ਲਈ ਉਤਸ਼ਾਹਿਤ ਕੀਤਾ ਕਿਉਕਿ ਇਹ ਅਕਾਦਮਿਕ ਲੈਂਡਸਕੇਪ ਨੂੰ ਵਧਾਉਣ ਲਈ ਮਹੱਤਵਪੂਰਨ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਪਹਿਲ ਕਦਮੀਆਂ ਨਵੀਨਤਾ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਕੋਰਸ ਸਮੱਗਰੀ ਨੂੰ ਗਤੀਸ਼ੀਲ ਅਤੇ ਪ੍ਰਸੰਗਿਕ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸਟਾਫ਼ ਮੈਂਬਰ ਸਿੱਖਣ ਦਾ ਤਜ਼ਰਬਾ ਵੱਧਦਾ ਹੈ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਅਕਾਦਮਿਕ ਅਤੇ ਪੇਸ਼ੇਵਰ ਸੰਸਾਰ ਦੀਆਂ ਉੱਭਰਦੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ। ਇਸ ਮੌਕੇ ਸਟਾਫ਼ ਮੈਂਬਰਾਂ ਲਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ।ਜਿਸ ਵਿੱਚ ਫੈਕਲਟੀ ਮੈਂਬਰਾਂ ਨੇ ਸੁਰੀਲੇ ਗੀਤ ਗਾ ਕੇ ਸ਼ਾਮ ਨੂੰ ਯਾਦਗਾਰੀ ਬਣਾਇਆ।

Leave a Reply

Your email address will not be published. Required fields are marked *