ਰੂਪਨਗਰ

ਸਿਹਤ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਦਾ ਰੀਵਿਉ ਕਰਨ ਲਈ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਕੀਤੀ ਮੀਟਿੰਗ: ਸਿਵਲ ਸਰਜਨ ਡਾ. ਮੰਨੂ ਵਿੱਜ

ਰੂਪਨਗਰ, 19 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਸੁਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਉਣ, ਦਿੱਤੇ ਟੀਚੇ ਮਿੱਥੇ ਸਮੇਂ ਵਿੱਚ ਪੂਰੇ ਕਰਨ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾ ਦੀਆਂ ਪ੍ਰਾਪਤੀਆਂ ਦਾ ਰੀਵਿਉ ਕਰਨ ਲਈ ਸਿਵਲ ਸਰਜਨ ਡਾ. ਮੰਨੂ ਵਿੱਜ ਵੱਲੋਂ ਦਫਤਰ ਸਿਵਲ ਸਰਜਨ ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਬਲਾਕਾਂ ਤੇ ਸਬ ਡਵੀਜਨ ਹਸਪਤਾਲਾ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਹਾਜਰੀਨ ਨੂੰ ਸੰਬੋਧਨ ਕਰਦੇ ਸਿਵਲ ਸਰਜਨ ਡਾ. ਮੰਨੂ ਵਿੱਜ ਨੇ ਕਿਹਾ ਕਿ ਸਾਰੇ ਪ੍ਰੋਗਰਾਮਾਂ ਸਬੰਧੀ ਸਰਕਾਰ ਵੱਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਕਰਨੀ ਅਤੇ ਸਮੇਂ ਸਿਰ ਰਿਪੋਰਟਾਂ ਭੇਜਣੀਆਂ ਯਕੀਨੀ ਬਣਾਈਆਂ ਜਾਣ, ਗਰਭਵਤੀ ਮਾਵਾਂ ਖਾਸ ਕਰਕੇ ਹਾਈ ਰਿਸਕ ਮਾਵਾਂ ਦੇ ਮੈਡੀਕਲ ਚੈਕਅੱਪ ਅਤੇ ਜਨੇਪੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਗਰਭਵਤੀ ਔਰਤਾਂ ਦਾ ਤਿੰਨ ਸਪੈਸ਼ਲਿਸਟ ਡਾਕਟਰ ਜਿਸ ਵਿੱਚ ਗਾਇਨਕੋਲਜਿਸਟ, ਸਰਜੀਕਲ ਅਤੇ ਮੈਡੀਕਲ ਡਾਕਟਰ ਕੋਲੋਂ ਗਰਭਵਤੀ ਔਰਤ ਦੇ ਗਰਭ ਦੌਰਾਨ ਚੈੱਕ ਅਪ ਕਰਵਾਣਾ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਣ ਟੀਕਾਕਕਰਨ ਕਰਨਾ ਯਕੀਨੀ ਬਣਾਇਆ ਜਾਵੇ। ਟੀਕਾਕਰਨ ਸਮੇਂ ਇਕੱਤਰ ਹੋਈਆਂ ਔਰਤਾਂ ਨੂੰ ਬਰੈਸਟ ਫੀਡਿੰਗ ਬਾਰੇ ਜਰੂਰ ਦੱਸਿਆ ਜਾਵੇ। ਸਿਹਤ ਸੰਸਥਾਂਵਾ ਦੀ ਸਾਫ ਸਫਾਈ, ਲੋੜੀਂਦੀਆਂ ਦਵਾਈਆਂ ਅਤੇ ਸਟਾਫ ਦਾ ਡਿਉਟੀ ਤੇਂ ਸਮੇਂ ਸਿਰ ਆਉਣਾ ਤੇ ਡਿਉਟੀ ਸਮੇਂ ਦੋਰਾਣ ਡਿਉਟੀ ਤੇ ਹਾਜਰੀ ਨੂੰ ਵੀ ਚੈਕ ਕੀਤਾ ਜਾਵੇ।

ਉਹਨਾਂ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਿਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸਟਾਫ ਦੀਆਂ ਰੈਗੂਲਰ ਮੀਟਿੰਗ ਕਰਨ ਅਤੇ ਉਨਾਂ ਦਾ ਕੰਮ ਕਾਜ ਦੇਖਣ, ਉਹਨਾਂ ਨੇ ਕਿਹਾ ਕਿ ਠੰਡ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਾਰੇ ਹਸਪਤਾਲ ਵਿੱਚ ਫ਼ਲੂ ਕੋਰਨਰ ਸਥਾਪਿਤ ਕੀਤੇ ਜਾਣ ਅਤੇ ਆਈਸੋਲੇਸ਼ਨ ਵਾਰਡ ਤਿਆਰ ਕਰ ਲਏ ਜਾਣ। ਹੋਟ-ਸਪੋਟ ਏਰੀਏ ਵੱਲ ਖਾਸ ਧਿਆਨ ਦਿੱਤਾ ਜਾਵੇ।ਬੁਖਾਰ ਦੇ ਕੇਸਾਂ ਦੀ ਮਲੇਰੀਆ ਜਾਂਚ ਲਈ ਸਲਾਈਡ ਵੀ ਯਕੀਨੀ ਬਣਾਈ ਜਾਵੇ। ਉਹਨਾਂ ਨੇ ਕਿਹਾ ਕਿ ਸੀਨੀਅਰ ਮੈਡੀਕਲ ਅਫਸਰ ਆਪਣੇ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਆਯੂਸ਼ਮਾਨ ਭਾਰਤ ਸਕੀਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਲਾਭਪਾਤਰੀਆਂ ਆਯੂਸ਼ਮਾਨ ਭਾਰਤ ਸਕੀਮ ਦੇ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਸਟਾਫ ਦੀ ਹਾਜਰੀ ਚੈਕ ਕਰਨ ਅਤੇ ਕਲ਼ੀਨਿਕਾ ਵਿੱਚ ਦਿੱਤੀਆ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਕਲ਼ੀਨਿਕਾਂ ਦਾ ਸਮੇਂ-ਸਮੇਂ ਨਿਰੀਖਣ ਕੀਤਾ ਜਾਵੇ। ਮੀਟਿੰਗ ਦੋਰਾਣ ਹੋਰ ਬਣਾਏ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਦੋਰਾਣ ਸਮੂਹ ਸਿਹਤ ਪ੍ਰੋਗਰਾਮ ਯੁਨੀਵਰਸਲ ਟੀਕਾਕਰਨ ਪ੍ਰੋਗਰਾਮ, ਰਾਸ਼ਟਰੀ ਪਰਿਵਾਰ ਭਲਾਈ ਪ੍ਰੋਗਰਾਮ, ਰਾਸ਼ਟਰੀ ਅੰਧਰਾਤਾ ਰੋਕੂ ਪ੍ਰੋਗਰਾਮ , ਰਾਸ਼ਟਰੀ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ, ਆਰ.ਸੀ.ਐਚ, ਰਾਸ਼ਟਰੀ ਪ੍ਰੋਗਰਾਮ ਫਾਰ ਦੀ ਕੰਟਰੋਲ ਆਫ ਕੈਂਸਰ, ਡਾਇਬਟਿਕ, ਸਟਰੋਕ, ਸਰਬਤ ਸਿਹਤ ਬੀਮਾ ਯੋਜਨਾ ਆਦਿ ਦੇ ਟੀਚਿਆਂ ਦੀ ਪ੍ਰਾਪਤੀ ਦਾ ਵੀ ਰੀਵਿਉ ਕੀਤਾ ਗਿਆ। ਇਸ ਮੌਕੇ ਸਮੂਹ ਸਿਹਤ ਪ੍ਰੋਗਰਾਮ ਅਫਸਰ ਅਤੇ ਬਲਾਕਾਂ ਤੇ ਸਬ ਡਵੀਜਨ ਹਸਪਤਾਲਾ ਦੇ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।

Leave a Reply

Your email address will not be published. Required fields are marked *