ਪੰਜਾਬਪਟਿਆਲਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਕੇ ਨਵ ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਰਾਜਲਾ ਨੇ ਕੀਤਾ ਸ਼ੁਕਰਾਨਾ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪ੍ਰਧਾਨ ਬਣੇ ਸੁਖਵਿੰਦਰ ਸਿੰਘ ਰਾਜਲਾ ਦੀ ਨਿਯੁਕਤੀ ਦਾ ਕੀਤਾ ਸਵਾਗਤ

ਪਟਿਆਲਾ 20 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਰਾਜਲਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਵ ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਰਾਜਲਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਨਵ ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਰਾਜਲਾ ਦੀ ਕੀਤੀ ਗਈ ਨਿਯੁਕਤੀ ਦੂਰ ਅੰਦੇਸ਼ੀ ਫੈਸਲਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਸਥਾਰ ਦੇ ਨਾਲ ਪਾਰਟੀ ਲਈ ਵਫ਼ਦਾਰੀ ਕਰਨ ਵਾਲਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇਣਾ ਸ਼ਲਾਘਾਯੋਗ ਫੈਸਲਾ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਰਾਜਲਾ ਨੇ ਕਿਹਾ ਕਿ ਪਾਰਟੀ ਪਾਰਟੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਉਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਮਿਲੀ ਜ਼ਿੰਮੇਵਾਰੀ ਤੋਂ ਅੱਜ ਗੁਰੂ ਘਰ ਆ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੇਂਬਰ ਕੁਲਦੀਪ ਸਿੰਘ ਨੱਸੂਪੁਰ,ਜਥੇਦਾਰ ਬਲਤੇਜ ਸਿੰਘ ਖੋਖ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਸਾਹਿਬਾਨ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *