ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਕੇਜਰੀਵਾਲ ਨੇ ਈਡੀ ਨੂੰ ਦਿੱਤਾ ਜੁਆਬ: ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ

ਨਵੀਂ ਦਿੱਲੀ, 21 ਦਸੰਬਰ (ਮਧੂਸਾਰ ਬਿਊਰੋ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨਾਂ ’ਤੇ ਆਪਣਾ ਜਵਾਬ ਭੇਜਿਆ ਹੈ ਅਤੇ ਇਨ੍ਹਾਂ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਸ੍ਰੀ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਈਡੀ ਨੇ ਤਲਬ ਕੀਤਾ ਸੀ ਪਰ ਉਹ ਬੁੱਧਵਾਰ ਨੂੰ 10 ਦਿਨਾਂ ਦੇ ਵਿਪਾਸਨਾ ਧਿਆਨ ਸੈਸ਼ਨ ਲਈ ਪੰਜਾਬ ਦੇ ਹੁਸ਼ਿਆਰਪੁਰ ਰਵਾਨਾ ਹੋ ਗਏ। ਮੁੱਖ ਮੰਤਰੀ ਦੇ ਜਵਾਬ ਦਾ ਹਵਾਲਾ ਦਿੰਦੇ ਹੋਏ ਪਾਰਟੀ ਸੂਤਰਾਂ ਨੇ ਕਿਹਾ, ‘ਕੇਜਰੀਵਾਲ ਨੇ ਤਾਜ਼ਾ ਸੰਮਨਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਗੈਰ-ਕਾਨੂੰਨੀ ਕਿਹਾ ਹੈ। ਆਪਣੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਬਤੀਤ ਕੀਤਾ ਹੈ ਅਤੇ ਉਨ੍ਹਾਂ ਵਿੱਚ ਲੁਕਾਉਣ ਲਈ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਨ।’

Leave a Reply

Your email address will not be published. Required fields are marked *