ਪਟਿਆਲਾ

ਅੱਜ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵਿੱਚ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਟਿਊਲਿਪ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਮੀਨ ਕੌਰ ਅਤੇ ਪ੍ਰਤੀਕਸ਼ਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਕੌਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਬੜੀ ਸ਼ਰਧਾ ਭਾਵਨਾ ਨਾਲ ਯਾਦ ਕੀਤਾ ਗਿਆ।

ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਗਾ ਕੇ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀ ਮੋਹਿਤ ਚੁੱਗ ਜੀ ਨੇ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਸ਼ਰਧਾ ਭਾਵਨਾ ਨਾਲ ਯਾਦ ਕੀਤਾ । ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਤੋਂ ਇਹ ਸਿੱਖਿਆ ਲੈਣੀ ਚਾਹੀਦੀ ਹੈ ਕਿ ਸਾਨੂੰ ਦੂਜਿਆਂ ਦੀ ਰੱਖਿਆ ਲਈ ਹਮੇਸ਼ਾ ਅੱਗੇ ਵਧਣਾ ਚਾਹੀਦਾ ਹੈ, ਆਪਣਾ ਸਵਾਰਥ ਤਿਆਗਣਾ ਚਾਹੀਦਾ ਹੈ ਅਤੇ ਕਦੇ ਵੀ ਬੁਰਾਈ ਅੱਗੇ ਨਹੀਂ ਝੁਕਣਾ ਚਾਹੀਦਾ।

Leave a Reply

Your email address will not be published. Required fields are marked *