ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ ਗੁਰਮਤਿ ਸਮਾਗਮ ਅਤੇ ਚੇਤਨਾ ਮਾਰਚ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪਰਸਤੀ ਹੇਠ ਅੱਜ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਗੁਰਮਤਿ ਸਮਾਗਮ ਵਿਚ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ । ਉਪਰੰਤ ਸੰਗੀਤ ਗਾਇਨ ਵਿਭਾਗ ਵੱਲੋਂ ਕੀਰਤਨ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਭਾਗ ਲਿਆ। ਇਹ ਚੇਤਨਾ ਮਾਰਚ ਖ਼ਾਲਸਾ ਕਾਲਜ ਤੋਂ ਆਰੰਭ ਹੋ ਕੇ ਸਮਾਣਾ ਚੁੰਗੀ, ਫੁਹਾਰਾ ਚੌਂਕ ਅਤੇ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਲੀਲਾ ਭਵਨ ਰਾਹੀਂ ਖ਼ਾਲਸਾ ਕਾਲਜ ਪਹੁੰਚ ਕੇ ਸਮਾਪਤ ਹੋਇਆ। ਸਮਾਪਤੀ ਉਪਰੰਤ ਕਾਲਜ ਸਟਾਫ਼ ਵੱਲੋਂ ਚੇਤਨਾ ਮਾਰਚ ਵਿੱਚ ਸ਼ਾਮਲ ਸੰਗਤਾਂ ਨੂੰ ਚਾਹ ਅਤੇ ਲੰਗਰ ਛਕਾਇਆ ਗਿਆ।
ਇਸ ਚੇਤਨਾ ਮਾਰਚ ਵਿਚ ਸ. ਸੁਰਜੀਤ ਸਿੰਘ ਰੱਖੜਾ ਅਨਰੇਰੀ ਸਕੱਤਰ ਕਾਲਜ ਗਵਰਨਿਗ ਬਾਡੀ, ਸ. ਸਤਵਿੰਦਰ ਸਿੰਘ ਟੌਹੜਾ ਮੈਂਬਰ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਬਰ, ਕਾਲਜ ਗਵਰਨਿੰਗ ਬਾਡੀ ਅਤੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੀ ਸਾਮਲ ਸਨ੍ਟ ਸ. ਸੁਰਜੀਤ ਸਿੰਘ ਰੱਖੜਾ ਨੇ ਇਸ ਮੌਕੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਕੀਤਾ ਗਿਆ ਇਹ ਕਾਰਜ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਪ੍ਰਤੀ ਨਵੀਂ ਪ੍ਰੇਰਨਾ ਜਗਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਮੇਂ ਦੇ ਲੋੜ ਵੀ ਹੈ ਕਿ ਅਸੀ ਆਪਣੇ ਵਿਦਿਆਰਥੀ ਨੂੰ ਵਿਰਸੇ ਪ੍ਰਤੀ ਜਾਗਰੂਕ ਕਰੀਏ ਕਰੀਏ । ਸ. ਸਤਵਿੰਦਰ ਸਿੰਘ ਟੌਹੜਾ ਅਤੇ ਡਾ. ਧਰਮਿੰਦਰ ਸਿੰਘ ਉੱਭਾ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਅਜੇਹੇ ਗੁਰਮਤਿ ਸਮਾਗਮ ਅਤੇ ਚੇਤਨਾ ਮਾਰਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਗੌਰਵਮਈ ਵਿਰਸੇ ਨਾਲ ਜੋੜਨ ਦਾ ਸਬੱਬ ਵੀ ਬਣਦੇ ਹਨ੍ਟ ਉਨ੍ਹਾਂ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਸ਼ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ੍ਟ ਇਹ ਵੀ ਵਰਨਣਯੋਗ ਹੈ ਕਿ ਇਸ ਗੁਰਮਤਿ ਚੇਤਨਾ ਮਾਰਚ ਦੌਰਾਨ ਸਮੁੱਚੇ ਪ੍ਰੋਗਰਾਮ ਦਾ ਖ਼ਾਲਸਾ ਕਾਲਜ ਦੇ ਫੇਸਬੁੱਕ ਪੇਜ ’ਤੇ ਲਾਈਵ ਟੈਲੀਕਾਸਟ ਕੀਤਾ ਵੀ ਗਿਆ।

