ਪੰਜਾਬਪਟਿਆਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਗੁਰਮਤਿ ਅਨੁਸਾਰ ਸ਼ਹਾਦਤ ਦਾ ਸਕੰਲਪ’ ਵਿਸ਼ੇ `ਤੇ ਕੌਮੀ ਸੈਮੀਨਾਰ ਆਯੋਜਿਤ

ਫਤਿਹਗੜ੍ਹ ਸਾਹਿਬ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਾਈਸ-ਚਾਂਸਲਰ, ਪ੍ਰੋ. ਪਰਿਤ ਪਾਲ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ ਵਿਚ ਪ੍ਰੋ. ਹਰਭਜਨ ਸਿੰਘ, ਸੇਵਾ ਮੁਕਤ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡਾ. ਸਿਕੰਦਰ ਸਿੰਘ, ਮੁਖੀ, ਪੰਜਾਬੀ ਵਿਭਾਗ ਨੇ ਵਿਦਵਾਨ ਵਕਤਾ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਵਾਈਸ-ਚਾਂਸਲਰ, ਪ੍ਰੋ. ਪਰਿਤ ਪਾਲ ਸਿੰਘ ਨੇ ਸ਼ਹਾਦਤ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਸਾਨੂੰ ਆਪਾ ਚੀਨਣ ਅਤੇ ਸੱਚ ਦੇ ਰਾਹ ਤੁਰਨ ਦੀ ਪ੍ਰੇਰਨਾ ਦਿੰਦੀ ਹੈ। ਸੈਮੀਨਾਰ ਦਾ ਉਦਘਾਟਨੀ ਭਾਸ਼ਣ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੁਆਰਾ ਕੀਤਾ ਗਿਆ।

ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਹਰਭਜਨ ਸਿੰਘ ਨੇ ਕਿਹਾ ਕਿ ਸਿਖੀ ਵਿਚ ਸ਼ਹਾਦਤ ਦਾ ਸਕੰਲਪ ਬਹੁਤ ਅਹਿਮ ਅਤੇ ਵਿਲੱਖਣ ਹੈ। ਉਨ੍ਹਾਂ ਨੇ ਕਿਹਾ ਕਿ ਸਾਕਾ ਉਹ ਮਹਾਨ ਘਟਨਾ ਹੈ ਜਿਸ ਵਰਗੀ ਹੋਰ ਕੋਈ ਘਟਨਾ ਨਹੀਂ। ਉਨ੍ਹਾਂ ਨੇ ਸਾਕਾ ਸਰਹੰਦ ਤੋਂ ਜੀਵਨ ਸੇਧ ਲੈ ਕੇ ਸਮੁੱਚੀ ਮਾਨਵਤਾ ਦੇ ਭਲੇ ਹਿੱਤ ਪ੍ਰੇਰਨਾ ਲੈਣ ਲਈ ਵੀ ਕਿਹਾ। ਇਸ ਮੌਕੇ ਵਿਦਵਾਨ ਵਕਤਾ ਡਾ. ਸਿਕੰਦਰ ਸਿੰਘ ਨੇ ਸ਼ਹਾਦਤ ਦੇ ਸਿਧਾਂਤਕ ਅਤੇ ਇਤਿਹਾਸਕ ਪੱਖਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹਾਦਤ ਨਾਲ ਸੰਬੰਧਤ ਸੈਮੀਨਾਰਾਂ ਦੀ ਲਗਾਤਾਰਤਾ ਬਹੁਤ ਜਰੂਰੀ ਹੈ ਕਿਉਂਕਿ ਅਜਿਹੇ ਸੈਮੀਨਾਰਾਂ ਨਾਲ ਕੌਮ ਨੂੰ ਆਪਣੀ ਮਹਾਨ ਵਿਰਾਸਤ ਤੋਂ ਜਾਣੂ ਕਰਵਾਇਆ ਜਾ ਸਕਦਾ ਹੈ।
ਸੈਮੀਨਾਰ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਪਤਵੰਤੇ ਸੱਜਣਾਂ ਅਤੇ ਸ੍ਰੋਤਿਆਂ ਦਾ ਸਵਾਗਤ ਡਾ. ਕਿਰਨਦੀਪ ਕੌਰ, ਸੈਮੀਨਾਰ ਕਨਵੀਨਰ ਅਤੇ ਧੰਨਵਾਦ ਡਾ. ਹਰਦੇਵ ਸਿੰਘ, ਮੁਖੀ, ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਨ ਸਟਾਫ, ਗੈਰ-ਅਧਿਆਪਨ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਮੂਲੀਅਤ ਕੀਤੀ ਗਈ।

Leave a Reply

Your email address will not be published. Required fields are marked *