ਪਟਿਆਲਾ

ਤ੍ਰਿਵੇਣੀ ਸਾਹਿਤ ਪਰਿਸ਼ਦ ਪਟਿਆਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਹਿਤਿਕ ਸਮਾਗਮ ਕਰਵਾਇਆ ਗਿਆ।

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ 24 ਦਸੰਬਰ,2023, ਐਤਵਾਰ ਤ੍ਰਿਵੇਣੀ ਸਾਹਿਤ ਪਰਿਸ਼ਦ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ, ਸ਼ੇਰਾਂ ਵਾਲ਼ਾ ਗੇਟ ਪਟਿਆਲਾ ਵਿਖੇ ਇੱਕ ਸਾਹਿਤਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲਗਭਗ 40 ਕਵੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਤ੍ਰਿਵੇਣੀ ਸਾਹਿਤ ਪਰਿਸ਼ਦ ਦੇ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਗੁਸੀਲ, ਗਿਆਨ ਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਦੇ ਪ੍ਰਧਾਨ ਡਾ. ਗੁਰਬਖ਼ਸ਼ ਸਿੰਘ ਆਨੰਦ, ਡਾ: ਹਰਜੀਤ ਸਿੰਘ ਸੱਧਰ, ਜਸਵਿੰਦਰ ਕੌਰ ਅਤੇ ਲੋਕ ਸਾਹਿਤ ਸੰਗਮ ਰਾਜਪੁਰਾ ਦੇ ਪ੍ਰਧਾਨ ਡਾ. ਗੁਰਵਿੰਦਰ ਅਮਨ ਸੁਸ਼ੋਭਿਤ ਹੋਏ। ਮੰਚ ਸੰਚਾਲਨ ਮੰਗਤ ਖ਼ਾਨ ਨੇ ਕੀਤਾ। ਸਭਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਗੁਸੀਲ ਨੇ ਹਾਜ਼ਰ ਕਵੀਆਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਅੱਜ ਦਾ ਇਹ ਸਮਾਗਮ ਮਾਤਾ ਗੁਜਰੀ ਜੀ ,ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਨਾਲ਼ ਸ਼ਹੀਦੀਆਂ ਪਾਉਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਹੈ।

ਉਸ ਤੋਂ ਬਾਅਦ ਮੰਚ ਸੰਚਾਲਕ ਦੇ ਸੱਦੇ ‘ਤੇ ਸ਼ਾਮ ਸਿੰਘ ਪ੍ਰੇਮ, ਜਗਜੀਤ ਸਿੰਘ ਸਾਹਨੀ, ਚਰਨ ਪੁਆਧੀ, ਬਲਦੇਵ ਸਿੰਘ ਬਿੰਦਰਾ, ਕ੍ਰਿਸ਼ਨ ਲਾਲ ਧੀਮਾਨ, ਦਰਸ਼ਨ ਸਿੰਘ ਦਰਸ਼ ਪਸਿਆਣਾ, ਰਾਮ ਸਿੰਘ ਬੰਗ, ਕੈਪਟਨ ਚਮਕੌਰ ਸਿੰਘ ਚਹਿਲ, ਸੁਖਵਿੰਦਰ ਕੌਰ, ਜਸਵਿੰਦਰ ਕੌਰ, ਬਲਬੀਰ ਸਿੰਘ ਦਿਲਦਾਰ, ਡਾ. ਹਰਜੀਤ ਸਿੰਘ ਸੱਧਰ, ਨਵੀਨ ਕਮਲ ਭਾਰਤੀ, ਬਚਨ ਸਿੰਘ ਗੁਰਮ, ਬਲਵਿੰਦਰ ਸਿੰਘ ਥਿੰਦ, ਡਾ. ਗੁਰਬਖ਼ਸ਼ ਸਿੰਘ ਆਨੰਦ, ਜਸਵਿੰਦਰ ਸਿੰਘ ਖਾਰਾ, ਬਲਵਿੰਦਰ ਸਿੰਘ ਭੱਟੀ, ਜੱਗਾ ਰੰਗੂਵਾਲ, ਗੁਰਚਰਨ ਸਿੰਘ ਚੰਨ ਪਟਿਆਲਵੀ, ਕੁਲਵੰਤ ਸਿੰਘ ਨਾਰੀਕੇ, ਹਰੀ ਸਿੰਘ ਚਮਕ, ਅਵਤਾਰਜੀਤ ਅਟਵਾਲ, ਹਰਜਿੰਦਰ ਕੌਰ ਸੱਧਰ, ਸੁਸ਼ਮਾ ਸੱਭਰਵਾਲ, ਅੰਗਰੇਜ ਸਿੰਘ ਵਿਰਕ, ਡਾ. ਨਵੀਲਾ ਸੱਤਿਆਦਾਸ, ਅਮਨਦੀਪ ਸਿੰਘ, ਹਰੀਸ਼ ਪਟਿਆਲਵੀ, ਗੈਵੀ ਮਾਨ, ਅਨੀਤਾ ਪਟਿਆਲਵੀ, ਰਵਿੰਦਰ ਰਵੀ, ਡਾ. ਗੁਰਵਿੰਦਰ ਅਮਨ ਅਤੇ ਮੰਗਤ ਖ਼ਾਨ ਨੇ ਆਪਣੀਆਂ ਆਪਣੀਆਂ ਰਚਨਾਵਾਂ ਨਾਲ਼ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਗਿਆਨ ਦੀਪ ਸਾਹਿਤ ਸਾਧਨਾ ਮੰਚ ਦੇ ਜਨਰਲ ਸਕੱਤਰ ਬਲਬੀਰ ਜਲਾਲਾਬਾਦੀ ਨੇ ਬਤੌਰ ਸਰੋਤਾ ਹਾਜ਼ਰੀ ਲਵਾਈ। ਅੰਤ ਵਿੱਚ ਸਭਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਗੁਸੀਲ ਨੇ ਆਪਣੀ ਰਚਨਾ ਪੜ੍ਹੀ ਤੇ ਹਾਜ਼ਰ ਹੋਏ ਸਾਹਿਤਕਾਰਾਂ ਦਾ ਧੰਨਵਾਦ ਕੀਤਾ। ਸਾਰੇ ਸ਼ਾਇਰਾਂ ਦੇ ਸਹਿਯੋਗ ਨਾਲ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।

Leave a Reply

Your email address will not be published. Required fields are marked *