ਚੰਡੀਗੜ੍ਹਪੰਜਾਬਪਟਿਆਲਾ

ਸਾਹਿਬਜ਼ਾਦਿਆਂ ਦੀ ਮਿੱਠੀ ਨਿੱਘੀ ਯਾਦ ‘ਚ ਬੁੱਢਾ ਦਲ ਨਿਹੰਗ ਸਿੰਘਾਂ ਵੱਲੋਂ

ਵਿਸ਼ੇਸ਼ ਗੁਰਮਤਿ ਸਮਾਗਮ ਅਰੰਭ : ਬਾਬਾ ਬਲਬੀਰ ਸਿੰਘ 96 ਕਰੋੜੀ

ਫਤਹਿਗੜ੍ਹ ਸਾਹਿਬ, 26 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਪ੍ਰੈਸ ਨੋਟ ਵਿੱਚ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ 14 ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 27-28-29 ਨੂੰ ਫਤਹਿਗੜ੍ਹ ਸਾਹਿਬ ਵਿਖੇ ਪੂਰਨ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਸਭ ਸੰਗਤਾਂ ਨੂੰ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਹਾਜ਼ਰੀ ਭਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਨੂਠੀ ਤੇ ਲਾ-ਮਿਸਾਲ ਹੈ ਜਿਸਦੀ ਮਿਸਾਲ ਦੁਨੀਆਂ ‘ਚ ਕਿਧਰੇ ਹੋਰ ਨਹੀਂ ਮਿਲਦੀ।ਇਸ ਲਈ ਇਨ੍ਹਾਂ ਸ਼ਹੀਦੀ ਦਿਹਾੜਿਆਂ ਦੀ ਇਤਿਹਾਸਕ ਮਹੱਤਤਾ, ਪ੍ਰਸੰਗਤਾਂ ਨੂੰ ਸਮਝਦਿਆਂ ਇਨ੍ਹਾਂ ਸਭਾਵਾਂ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਆਪਸੀ ਦੂਸ਼ਣਬਾਜ਼ੀਆਂ ਦਾ ਪ੍ਰਦੂਸ਼ਨ ਪੈਦਾ ਨਾ ਕਰਨ ਸਗੋਂ ਸਿਆਸੀ ਕਾਨਫਰੰਸਾਂ ਤੋਂ ਦੂਰ ਰਹਿ ਕੇ ਸਾਹਿਬਜ਼ਾਦਿਆਂ ਨੂੰ ਸੰਗਤੀ ਰੂਪ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੀਦਾ ਹੈ।

ਕੇਵਲ ਗੁਰਮਤਿ ਸਮਾਗਮ ਹੀ ਕੀਤੇ ਜਾਣ।ਗੁਰਦੁਆਰਾ ਬੀਬਾਨਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਰਾਗੀ, ਢਾਢੀ, ਪ੍ਰਚਾਰਕ, ਕਥਾਵਾਚਕ ਸਿਖ ਇਤਿਹਾਸ ਦੀ ਮਹਿਮਾਂ ਨਾਲ ਸੰਗਤਾਂ ਨੂੰ ਜੋੜਨਗੇ। 27, 28, 29 ਨੂੰ ਤਿੰਨੇ ਦਿਨ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਗੁਰਮਤਿ ਸਮਾਗਮ ਹੋਣਗੇ ਤੇ ਸ਼੍ਰੀ ਆਖੰਡ ਪਾਠ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 29 ਦਸੰਬਰ ਨੂੰ ਪੈਣਗੇ ਅਤੇ 28 ਦਸੰਬਰ ਨੂੰ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤੀਕ ਨਗਰ ਕੀਰਤਨ ਹੋਵੇਗਾ। 29 ਦਸੰਬਰ ਨੂੰ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਸਜਾਇਆ ਜਾਵੇਗਾ।
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ/ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿਖ ਸੰਸਥਾਵਾਂ ਨੂੰ ਵੀ ਬਾਬਾ ਬੰਦਾ ਸਿੰਘ ਬਹਾਦਰ, ਨਵਾਬ ਕਪੂਰ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆਂ, ਅਕਾਲੀ ਫੂਲਾ ਸਿੰਘ ਸ਼ਹੀਦ, ਬਾਬਾ ਦੀਪ ਸਿੰਘ ਸ਼ਹੀਦ ਜੀ ਦੇ ਇਤਿਹਾਸ ਅਤੇ ਇਤਿਹਾਸਕ ਜੀਵਨ ਝਲਕੀਆਂ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦਾ ਜਤਨ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *