ਅੰਮ੍ਰਿਤਸਰਪੰਜਾਬ

ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਦਾ ਮਹੱਲਾ ਅੱਜ ਨਿਕਲੇਗਾ: ਦਿਲਜੀਤ ਸਿੰਘ ਬੇਦੀ

ਸੈਂਕੜੇ ਪ੍ਰਾਣੀ ਅੰਮ੍ਰਿਤ ਛਕ ਗੁਰੁ ਵਾਲੇ ਬਣੇ
ਫਤਹਿਗੜ੍ਹ ਸਾਹਿਬ 28 ਦਸੰਬਰ : ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਅਰੰਭ ਹੋਏ ਮਹਾਨ ਸ਼ਹੀਦੀ ਨਗਰ ਕੀਰਤਨ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੇ ਸਮੁੱਚੇ ਨਿਹੰਗ ਸਿੰਘਾਂ ਨੇ ਪੂਰਨ ਸਰਧਾ ਸਤਿਕਾਰ ਨਾਲ ਸਮੂਲੀਅਤ ਕੀਤੀ। ਗੁਰਦੁਆਰਾ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦੇਸ਼ ਅਨੁਸਾਰ ਮੂਲ ਮੰਤਰ ਪਾਠ ਦੇ ਜਾਪ ਕੀਤੇ ਗਏ। ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਮਿਸਾਲ ਸ਼ਹੀਦੀ ਨੂੰ ਸਮਰਪਿਤ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਵਲੋਂ ਮਹੱਲਾ 29 ਦਸੰਬਰ ਨੂੰ ਕੱਢਿਆ ਜਾਵੇਗਾ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਗੁਰੂ ਸਾਹਿਬ ਦੇ ਸਮੇਂ ਮਹੱਲਾ ਤੋਂ ਖੇਡਣ ਦੀ ਪੁਰਾਤਨ ਰਵਾਇਤ ਹੈ। ਗੁਰੂ ਸਾਹਿਬ ਵਲੋਂ ਬਖਸ਼ਿਸ਼ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14 ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਨਿਹੰਗ ਸਿੰਘਾਂ ਦੀ ਅਗਵਾਈ ਵਿੱਚ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਮਹੱਲਾ ਚੜੇਗਾ, ਜਿਸ ਵਿੱਚ ਵੱਖ-ਵੱਖ ਨਿਹੰਗ ਸਿੰਘਾਂ ਦੇ ਮੁਖੀ ਸਾਹਿਬਾਨ, ਆਪੋ ਆਪਣੇ ਦਲਾਂ ਸਮੇਤ ਸਮੂਲੀਅਤ ਕਰਨਗੇ। ਇਸ ਮਹੱਲੇ ਵਿੱਚ ਹਾਥੀ, ਊਠ, ਘੋੜੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਹ ਮਹੱਲਾ ਗੁ: ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਅਰੰਭ ਹੋ ਕੇ ਗ. ਫਤਹਿਗੜ੍ਹ ਸਾਹਿਬ, ਠੰਡਾ ਬੁਰਜ, ਮਾਤਾ ਗੁਜਰੀ ਜੀ ਕਾਲਜ, ਨਿਸ਼ਾਨ ਕਿਲ੍ਹਾ ਥੇਹ ਬਾਬਾ ਬੰਦਾ ਸਿੰਘ ਬਹਾਦਰ, ਗੁ. ਪਾਤਸ਼ਾਹੀ ਛੇਵੀਂ, ਗੁ. ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਇੰਜਿਨਰਿੰਗ ਕਾਲਜ ਦੇ ਖੁਲੇ ਮੈਦਾਨ ਵਿੱਚ ਖੇਡਿਆ ਜਾਵੇਗਾ। ਜਿਥੇ ਨਿਹੰਗ ਸਿੰਘ ਘੋੜ ਦੋੜਾਂ ਅਤੇ ਗਤਕੇ ਦੇ ਜੋਹਰ ਦਿਖਾਉਣਗੇ। ਉਨ੍ਹਾਂ ਦਸਿਆ ਕਿ ਸ਼ਹੀਦੀ ਜੋੜ ਮੇਲ ਸਮੇਂ ਗੁ: ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਜਿਥੇ ਗੁਰਮਤਿ ਸਮਾਗਮ ਚੱਲ ਰਹੇ ਹਨ ਉਥੇ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਗੁਰੂ ਵਾਲੇ ਬਣੇ।

Leave a Reply

Your email address will not be published. Required fields are marked *