ਕੈਨੇਡਾ ਦੇ ਐਮਐਲਏ ਪਰਮੀਤ ਸਿੰਘ ਖਾਲਸਾ ਹੋਏ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ।
ਗਿਆਨੀ ਭਾਈ ਹਰਪਾਲ ਸਿੰਘ ਨੇ ਕੀਤਾ ਵਿਸ਼ੇਸ਼ ਤੌਰ ਤੇ ਸਨਮਾਨਿਤ।
ਰਾਜੂ ਖੰਨਾ,ਝਿੰਜਰ,ਤੇ ਸ਼ਰਨਜੀਤ ਚਨਾਰਥਲ ਤੇ ਹੋਰ ਆਗੂ ਰਹੇ ਮੌਜੂਦ ।
ਫ਼ਤਹਿਗੜ੍ਹ ਸਾਹਿਬ,2 ਜਨਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿੱਖੀ ਸਰੂਪ ਦੇ ਧਾਰਨੀ ਪਰਮੀਤ ਸਿੰਘ ਖਾਲਸਾ ਜੋ ਕੈਲਗਰੀ ਫਾਲਕਨ ਰਿੱਜ ਕੈਨੇਡਾ ਵਿਧਾਨ ਸਭਾ ਹਲਕੇ ਤੋਂ ਵੱਡੇ ਫ਼ਰਕ ਨਾਲ ਚੋਣ ਜਿੱਤ ਕੇ ਐਮ ਐਲ ਏ ਬਣੇ ਹਨ। ਅੱਜ ਉਹਨਾਂ ਵੱਲੋਂ ਸਾਕਾ ਸਰਹਿੰਦ ਦੇ ਮਹਾਨ ਸ਼ਹੀਦ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਨਤਮਸਤਕ ਹੁੰਦੇ ਹੋਏ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇਂ ਹੋਏ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੈਂਡ ਗ੍ਰੰਥੀ ਗਿਆਨੀ ਭਾਈ ਹਰਪਾਲ ਸਿੰਘ ਵੱਲੋਂ ਵੀ ਕੈਨੇਡਾ ਦੇ ਐਮਐਲਏ ਪਰਮੀਤ ਸਿੰਘ ਖਾਲਸਾ ਦਾ ਅਪਣੇ ਗ੍ਰਹਿ ਵਿਖੇ ਪੁੱਜਣ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ ਐਲ ਏ ਪਰਮੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਉਹ ਕੈਨੇਡਾ ਦੀ ਧਰਤੀ ਤੇ ਵਿਧਾਇਕ ਬਣਨ ਉਪਰੰਤ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿਹਨਾਂ ਦੇ ਅਸ਼ੀਰਵਾਦ ਸਦਕਾ ਉਹਨਾਂ ਨੂੰ ਵਿਦੇਸ਼ੀ ਧਰਤੀ ਕੈਲਗਰੀ ਫਾਲਕਨ ਰਿੱਜ ਦਾ ਐਮ ਐਲ ਏ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਖਾਲਸਾ ਨੇ ਕਿਹਾ ਕਿ ਕਿ ਉਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ਰਨਜੀਤ ਸਿੰਘ ਚਨਾਰਥਲ ਤੇ ਪੰਜਲੈਡ ਪਰਿਵਾਰ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ ਜਿਹਨਾਂ ਵੱਲੋਂ ਉਹਨਾਂ ਨੂੰ ਵਿਦੇਸ਼ੀ ਧਰਤੀ ਤੇ ਜਿੱਤ ਦਬਾਉਣ ਲਈ ਦਿਨ ਰਾਤ ਚੋਣ ਪ੍ਰਚਾਰ ਫੋਨਾ ਰਾਹੀਂ ਕਰਕੇ ਮੈਨੂੰ ਐਮ ਐਲ ਏ ਦਾ ਮਾਣ ਦਿਵਾਇਆ। ਉਹਨਾਂ ਕਿਹਾ ਕਿ ਕੈਨੇਡਾ ਦੀ ਧਰਤੀ ਤੇ ਪੁੱਜੇ ਹਰ ਇੱਕ ਪੰਜਾਬੀ ਦਾ ਹਮੇਸ਼ਾ ਰਿਣੀ ਰਹੇਗਾ ਜਿਹਨਾਂ ਵੱਲੋਂ ਉਹਨਾਂ ਨੂੰ ਵੱਡੀ ਜਿੱਤ ਦਰਜ਼ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਗਏ ਹਨ।ਐਮ ਐਲ ਏ ਖਾਲਸਾ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਜਿਥੇ ਕੇਨੈਡਾ ਵਿੱਚ ਬੈਠੇ ਸਕੇ ਸਬੰਧੀਆਂ ਦੀ ਹਰ ਸਮੱਸਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਉਥੇ ਉਹਨਾਂ ਗੁਰੂ ਦੀ ਬਖਸ਼ੀ ਦਾਤ ਦਸਤਾਰ ਨੂੰ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਣ ਦੀ ਗੱਲ ਵੀ ਆਖੀ। ਉਹਨਾਂ ਗਿਆਨੀ ਭਾਈ ਹਰਪਾਲ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਉਹਨਾਂ ਨੂੰ ਸਨਮਾਨ ਦੇ ਕਿ ਵੱਡਾ ਮਾਣ ਦਿੱਤਾ ਗਿਆ ਹੈ। ਇਸ ਮੌਕੇ ਤੇ ਉਹਨਾਂ ਨਾਲ ਸੁਖਵੰਤ ਸਿੰਘ ਸੁੱਖੀ, ਪਰਮਜੀਤ ਸਿੰਘ ਭੰਗੂ,ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ ਸਾਬਕਾ ਸਰਪੰਚ, ਜਗਵਿੰਦਰ ਸਿੰਘ ਮਾਂਗਟ ਕੈਲਗਰੀ, ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਗੁਰਦੀਪ ਸਿੰਘ ਖ਼ਾਲਸਾ, ਹਰਕੰਵਲ ਸਿੰਘ ਪਟਿਆਲਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ।

